ਅਧਿਆਪਕਾਂ ਦੀਆਂ ਚੋਣ ਡਿਊਟੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਦੀ ਬੱਝੀ ਆਸ, ਚੋਣ ਅਫ਼ਸਰ ਨਾਲ ਅਹਿਮ ਮੀਟਿੰਗ
Saturday, Apr 27, 2024 - 02:07 PM (IST)
ਅੰਮ੍ਰਿਤਸਰ (ਜ.ਬ.)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਦੇ ਇਕ ਸੂਬਾਈ ਵਫ਼ਦ ਵੱਲੋਂ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਨਾਲ ਚੰਡੀਗੜ੍ਹ ਮੁੱਖ ਚੋਣ ਦਫ਼ਤਰ ਵਿਖੇ ਮੀਟਿੰਗ ਕਰ ਕੇ ਉਨ੍ਹਾਂ ਨੂੰ ਅਧਿਆਪਕਾਂ ਦੀਆਂ ਚੋਣ ਅਤੇ ਬੀ. ਐੱਲ. ਓ. ਡਿਊਟੀਆਂ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਜਥੇਬੰਦੀ ਦੇ ਪ੍ਰਮੁੱਖ ਮੀਡੀਆ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਸੂਬੇ ਦੇ ਮੁੱਖ ਚੋਣ ਅਫ਼ਸਰ ਨੂੰ ਚੋਣਾਂ ਨਾਲ ਸਬੰਧਤ ਵੱਖ-ਵੱਖ ਡਿਊਟੀਆਂ ਕਰਨ ਸਮੇਂ ਅਧਿਆਪਕਾਂ ਨੂੰ ਆਉਣ ਵਾਲੀਆਂ ਬਹੁਤ ਸਾਰੀਆਂ ਮੁਸ਼ਕਲਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਵੱਡੇ ਪੱਧਰ ’ਤੇ ਚੋਣ ਅਤੇ ਬੀ. ਐੱਲ. ਓ. ਡਿਊਟੀਆਂ ਨਾ ਲਾਉਣ, ਪਤੀ- ਪਤਨੀ ਵਾਲੇ ਕੇਸਾਂ ਵਿਚ ਇਕ ਮੈਂਬਰ ਨੂੰ ਡਿਊਟੀ ਤੋਂ ਛੋਟ ਦੇਣ, ਇਸਤਰੀ ਅਧਿਆਪਕਾਵਾਂ ਦੀ ਘੱਟ ਤੋਂ ਘੱਟ ਚੋਣ ਡਿਊਟੀ ਲਾਉਣ, ਅੰਗਹੀਣ, ਕਰੋਨਿਕ ਬੀਮਾਰੀਆਂ ਤੋਂ ਗ੍ਰਸਤ ਅਤੇ ਵਿਧਵਾਵਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ, ਲੋਕ ਸਭਾ ਚੋਣਾਂ ਵਿੱਚ ਸਾਰੇ ਅਧਿਆਪਕਾਂ ਦੀ ਡਿਊਟੀ ਉਨ੍ਹਾਂ ਦੇ ਘਰਾਂ ਨੇੜੇ ਹੀ ਲਾਉਣ ਦੀ ਮੰਗ ਕਰਨ ਤੋਂ ਇਲਾਵਾ ਪੋਲਿੰਗ ਬੂਥਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵਧਾਉਣ ਦੀ ਵੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ
ਅਧਿਆਪਕ ਆਗੂਆਂ ਅਨੁਸਾਰ ਮੀਟਿੰਗ ’ਚ ਮੁੱਖ ਚੋਣ ਅਫਸਰ ਪੰਜਾਬ ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਜਦ ਕਿ ਇਸਤਰੀ ਅਧਿਆਪਕਾਵਾਂ ਦੀ ਡਿਊਟੀ ਘਰਾਂ ਦੇ ਨੇੜੇ ਹੀ ਲਾਉਣ ਸਬੰਧੀ ਪਹਿਲਾਂ ਹੀ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅੰਗਹੀਣ, ਵਿਧਵਾਵਾਂ ਅਤੇ ਕਰੋਨਿਕ ਬੀਮਾਰੀਆਂ ਵਾਲੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਘਰੇਲੂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਖਾਸ ਹਾਲਤਾ ਵਿਚ ਡਿਊਟੀ ਕੱਟਣ ਲਈ ਵੀ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਹਿ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ
ਮੁਖ ਚੋਣ ਅਫ਼ਸਰ ਨੂੰ ਮਿਲੇ ਵਫ਼ਦ ’ਚ ਉਪਰੋਕਤ ਤੋਂ ਇਲਾਵਾ ਹਰਕ੍ਰਿਸ਼ਨ ਸਿੰਘ ਮੋਹਾਲੀ , ਤਰਸੇਮ ਲਾਲ ਜਲੰਧਰ, ਜਨਕ ਰਾਜ ਮੁਹਾਲੀ, ਰਿਸ਼ੀ ਕੁਮਾਰ ਜਲੰਧਰ, ਜਤਿੰਦਰ ਪੰਡਿਤ ਚਮਕੌਰ ਸਾਹਿਬ, ਜਗਤਾਰ ਸਿੰਘ ਮੋਹਾਲੀ, ਬਲਵੰਤ ਸਿੰਘ ਕੋਟਲੀ ਰੋਪੜ ਸਮੇਤ ਹੋਰ ਆਗੂ ਵੀ ਸ਼ਾਮਲ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8