ਲਾਇਸੈਂਸੀ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
Friday, Sep 27, 2024 - 06:41 PM (IST)
ਅੰਮ੍ਰਿਤਸਰ (ਨੀਰਜ)- ਡਿਪਟੀ ਕਮਿਸ਼ਨਰ-ਕਮ-ਜਿਲਾ ਮਜਿਸਟ੍ਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਲਾਇਸੈਂਸੀ ਅਸਲਾ ਧਾਰਕ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪਣਾ ਅਸਲਾ ਪੁਲਸ ਥਾਣੇ ਜਾਂ ਅਸਲਾ ਡੀਲਰ ਕੋਲ 29 ਸਤੰਬਰ ਤੱਕ ਜਮ੍ਹਾ ਕਰਵਾਉਣ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਨ੍ਹਾਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ, 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਭਰ ਵਿੱਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ, ਲੋਕ ਹਿੱਤ, ਸ਼ਾਂਤੀ ਬਣਾਈ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਤਮਈ ਢੰਗ ਨਾਲ ਨੇਪੜੇ ਚਾੜ੍ਹਣ ਲਈ ਜ਼ਿਲ੍ਹਾ ਵਿੱਚ ਅਸਲਾ ਧਾਰਕਾਂ ਪਾਸੋਂ ਉਨਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਅਤੀ ਜ਼ਰੂਰੀ ਹੈ ਤਾਂ ਜੇਕਰ ਕਿਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 18-19 ਅਕਤੂਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
ਉਕਤ ਹਵਾਲੇ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤਾ ਹੈ ਕਿ ਅੰਮ੍ਰਿਤਸਰ ਦੇ ਲਾਇਸੰਸੀ ਅਸਲਾ-ਧਾਰਕ ਆਪਣਾ ਅਸਲਾ ਲੋਕਲ ਪੁਲਸ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 29 ਸਤੰਬਰ ਨੂੰ ਸ਼ਾਮ 5 ਵਜੇ ਤੱਕ ਹਰ ਹਾਲਤ ਵਿੱਚ ਜਮ੍ਹਾ ਕਰਵਾਉਣਗੇ। ਇਹ ਹੁਕਮ 25 ਸਤੰਬਰ ਤੋਂ ਲੈ ਕੇ ਆਦਰਸ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8