ਸਰਪੰਚ, ਪਟਵਾਰੀ, ਨੰਬਰਦਾਰ ਅਤੇ ਕੌਂਸਲਰ ਲਈ ਅਹਿਮ ਖ਼ਬਰ
Thursday, Mar 06, 2025 - 01:44 PM (IST)
 
            
            ਗੁਰਦਾਸਪੁਰ (ਹਰਮਨ) - ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਪਹਿਲਾਂ ਇਹ ਵੈਰੀਫਿਕੇਸ਼ਨ ਕੇਵਲ ਦਸਤੀ ਕਰਵਾਈ ਜਾਂਦੀ ਸੀ, ਜਿਸ ਕਾਰਨ ਵੱਧ ਸਮਾਂ ਲੱਗਦਾ ਸੀ, ਪਰ ਹੁਣ ਇਹ ਕੰਮ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਉਕਤ ਪਤਵੰਤੇ ਆਪਣੇ ਮੋਬਾਈਲ ਫ਼ੋਨ ਤੋਂ ਇਹ ਵੈਰੀਫਿਕੇਸ਼ਨ ਸਕਿੰਟਾਂ ਵਿੱਚ ਕਰ ਸਕਦੇ ਹਨ, ਜਿਸ ਨਾਲ ਕਿਸੇ ਵੀ ਸੇਵਾ ਨੂੰ ਪੂਰਾ ਕਰਨ ਵਿੱਚ ਸਮਾਂ ਬਹੁਤ ਘੱਟ ਜਾਵੇਗਾ।
ਇਹ ਵੀ ਪੜ੍ਹੋ- ਭਾਰਤੀਆਂ ਲਈ ਖ਼ੁਸ਼ਖ਼ਬਰੀ ; ਪੂਰਾ ਹੋਣ ਹੀ ਵਾਲਾ ਹੈ ਮੁੰਬਈ-ਅਹਿਮਦਾਬਾਦ ਬੁਲੇਟ ਟ੍ਰੇਨ ਪੁਲ ਦਾ ਨਿਰਮਾਣ
ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇਸ ਵੈਰੀਫਿਕੇਸ਼ਨ ਸਬੰਧੀ ਸਰਪੰਚਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ । ਉਨ੍ਹਾਂ ਨੂੰ ਦੱਸਿਆ ਕਿ ਸਾਡੇ ਵੱਲੋਂ ਤਿਆਰ ਕੀਤੀ ਗਈ ਟੈਕਨੀਕਲ ਟੀਮ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਇਸ ਵੈਰੀਫਿਕੇਸ਼ਨ ਤੋਂ ਇਲਾਵਾ ਹੋਰ ਡਿਜੀਟਲ ਸੇਵਾਵਾਂ ਦੀ ਜਾਣਕਾਰੀ ਦੇ ਰਹੀ ਹੈ, ਤਾਂ ਜੋ ਉਹ ਇਹਨਾਂ ਸੇਵਾਵਾਂ ਦਾ ਲਾਭ ਆਪਣੇ ਪਿੰਡ ਅਤੇ ਪਿੰਡ ਵਾਸੀਆਂ ਲਈ ਲੈ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਇਸ ਨਾਲ ਹੁਣ ਦਸਤਾਵੇਜ਼ ਦੀ ਆਨਲਾਈਨ ਟਰੈਕਿੰਗ ਵੀ ਹੋ ਸਕੇਗੀ ਕਿ ਉਕਤ ਫਾਈਲ ਇਸ ਵੇਲੇ ਕਿਸ ਕਰਮਚਾਰੀ ਕੋਲ ਪੈਂਡਿੰਗ ਪਈ ਹੈ, ਜਿਸ ਨਾਲ ਕੰਮ ਵਿੱਚ ਪਾਰਦਰਸ਼ਤਾ ਵੀ ਆਵੇਗੀ। ਇਸ ਤੋਂ ਇਲਾਵਾ ਕਿਸੇ ਵੀ ਨਾਗਰਿਕ ਨੂੰ ਇਸ ਵੈਰੀਫਿਕੇਸ਼ਨ ਲਈ ਆਪਣੇ ਇਲਾਕੇ ਦੇ ਸਰਪੰਚ ਜਾਂ ਨੰਬਰਦਾਰ ਦੇ ਘਰ ਜਾਣ ਦੀ ਲੋੜ ਨਹੀਂ ਪਵੇਗੀ, ਬਲਕਿ ਉਸ ਨਾਲ ਟੈਲੀਫ਼ੋਨ ਉੱਤੇ ਰਾਬਤਾ ਕਰਕੇ ਇਹ ਵੈਰੀਫਿਕੇਸ਼ਨ ਪੂਰੀ ਕਰਵਾਈ ਜਾ ਸਕੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                            