ਬੇਰੋਜ਼ਗਾਰ ਨੌਜਵਾਨ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਸ਼ੁਰੂ ਹੋਈ ਰਜਿਸਟ੍ਰੇਸ਼ਨ
Saturday, Jan 11, 2025 - 04:39 PM (IST)
ਤਰਨਤਾਰਨ (ਰਮਨ)-ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ/ਫ੍ਰੀ ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ 16 ਜਨਵਰੀ ਨੂੰ ਸਵੇਰੇ 11:00 ਵਜੇ ਤੋਂ 2 ਵਜੇ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ, ਕਮਰਾ ਨੰਬਰ 115-1, ਪਹਿਲੀ ਮੰਜ਼ਿਲ, ਡੀ. ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨਤਾਰਨ ਵਿਖੇ ਫ੍ਰੀ ਸਕਿੱਲਡ ਕੋਰਸ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨਤਾਰਨ ਸੰਜੀਵ ਕੁਮਾਰ ਸ਼ਰਮਾ ਵੱਲੋਂ ਸਾਂਝੀ ਕਰਦੇ ਦੱਸਿਆ ਗਿਆ ਕਿ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤਰਨਤਾਰਨ ਵੱਲੋਂ ਕਰਵਾਏ ਜਾ ਰਹੇ ਫ੍ਰੀ ਕੋਰਸ ਕਰਨ ਉਪਰੰਤ ਨੌਕਰੀ ਪਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵੱਲੋਂ ਵੇਅਰ ਹਾਊਸ ਸੁਪਰਵਾਈਜ਼ਰ ਜੋਗਤਾ ਬਾਰ੍ਹਵੀਂ ਪਾਸ ਅਤੇ ਇਲੈਕਟ੍ਰੀਸ਼ੀਅਨ ਯੋਗਤਾ ਦਸਵੀਂ ਪਾਸ ਦਾ ਕੋਰਸ ਹੈ, ਜੋ ਕਿ ਬਿਲਕੁਲ ਮੁਫਤ ਵਿਚ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਰਹਿਣ, ਖਾਣ-ਪੀਣ ਦੀ ਸਹੂਲਤ ਵੀ ਮੁਫਤ ਵਿਚ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ
ਉਪਰੋਕਤ ਕੋਰਸ ਕਰਨ ਲਈ ਦਿੱਤੇ ਲਿੰਕ https://forms.gle/sSnXbLSy9mYH8FEP8 ਦੇ ਕਲਿੱਕ ਕਰੋ । ਹੋਰ ਜਾਣਕਾਰੀ ਲਈ ਮੋਬਾਈਲ ਨੰਬਰ 7717302484, 8437970900 'ਤੇ ਸੰਪਰਕ ਕਰੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮਿਤੀ 16/1/ 2025 ਨੂੰ ਉਪਰੋਕਤ ਦਫਤਰ ਕੈਂਪ ਵਿੱਚ ਹਾਜ਼ਰ ਹੋ ਕੇ ਲੈ ਸਕਦੇ ਹੋ ਅਤੇ ਆਪਣਾ ਨਾਮ ਦਰਜ ਕਰਵਾ ਸਕਦੇ ਹੋ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8