ਸਾਲ 2023 ''ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ

Monday, Jan 01, 2024 - 07:46 PM (IST)

ਗੁਰਦਾਸਪੁਰ (ਵਿਨੋਦ) : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਵਿਸ਼ੇਸ਼ ਮੁਹਿੰਮ ਦੌਰਾਨ 442.395 ਕਿਲੋਗ੍ਰਾਮ ਹੈਰੋਇਨ, 23 ਹਥਿਆਰ, 505 ਕਾਰਤੂਸ ਬਰਾਮਦ ਕਰ ਕੇ 3 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਅਤੇ 23 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ

ਇਸ ਵਿਸ਼ੇਸ਼ ਮੁਹਿੰਮ ਤਹਿਤ 935 ਭਾਰਤੀ ਨਾਗਰਿਕਾਂ ਨੂੰ ਨਸ਼ਾ ਸਮੱਗਲਿੰਗ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਨੇ ਵੀ ਮਾਨਵਤਾਵਾਦੀ ਦ੍ਰਿਸ਼ਟੀਕੋਣ ਦਾ ਮੁਜ਼ਾਹਰਾ ਕਰਦਿਆਂ 12 ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ, ਜੋ ਅਣਜਾਣੇ ’ਚ ਕੌਮਾਂਤਰੀ ਸਰਹੱਦ ਪਾਰ ਕਰ ਕੇ ਭਾਰਤ ’ਚ ਦਾਖ਼ਲ ਹੋਏ ਸਨ। ਇਸ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ’ਚ ਬੇਮਿਸਾਲ ਹੜ੍ਹਾਂ ਦੀ ਸਥਿਤੀ ਦੌਰਾਨ ਬੀ.ਐੱਸ.ਐੱਫ. ਵੱਲੋਂ ਵੱਖ-ਵੱਖ ਬਚਾਅ ਅਤੇ ਰਾਹਤ ਕਾਰਜ ਕੀਤੇ ਗਏ ਅਤੇ ਸਰਹੱਦ ’ਤੇ ਰਹਿ ਰਹੇ 10,000 ਤੋਂ ਵੱਧ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ

ਇਸ ਉਪਰਾਲੇ ਦੀ ਪੰਜਾਬ ਸਰਕਾਰ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਵੱਲੋਂ ਵੀ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਬੀ.ਐੱਸ.ਐੱਫ. ਵੱਖ-ਵੱਖ ਸਿਵਲ ਐਕਸ਼ਨ ਪ੍ਰੋਗਰਾਮਾਂ ਰਾਹੀਂ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਂਦਾ ਹੈ। ਇਨ੍ਹਾਂ ਪ੍ਰੋਗਰਾਮਾਂ ’ਚ ਮੁਫ਼ਤ ਮੈਡੀਕਲ ਕੈਂਪ, ਹੁਨਰ ਵਿਕਾਸ ਸਿਖਲਾਈ, ਸੀ.ਏ.ਪੀ.ਐੱਫ. ਕੋਚਿੰਗ ਅਤੇ ਫੌਜ ’ਚ ਭਰਤੀ, ਖੇਡ ਟੂਰਨਾਮੈਂਟ ਅਤੇ ਸੱਭਿਆਚਾਰਕ ਗਤੀਵਿਧੀਆਂ ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News