ਟਿੱਪਰ ਨਾਲ ਹੋਈ ਭਿਆਨਕ ਟਰੱਕ ''ਚ ਸੜ ਕੇ ਸੁਆਹ ਹੋਇਆ ਮੋਟਰਸਾਈਕਲ, ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

Monday, Mar 25, 2024 - 11:26 AM (IST)

ਟਿੱਪਰ ਨਾਲ ਹੋਈ ਭਿਆਨਕ ਟਰੱਕ ''ਚ ਸੜ ਕੇ ਸੁਆਹ ਹੋਇਆ ਮੋਟਰਸਾਈਕਲ, ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

ਝਬਾਲ(ਨਰਿੰਦਰ)- ਅੱਡਾ ਝਬਾਲ ਚੌਂਕ ਵਿਚ ਅੱਜ ਸਵੇਰੇ ਇਕ ਮੋਟਰਸਾਈਕਲ ’ਤੇ ਜਾ ਰਹੇ ਪਤੀ-ਪਤਨੀ ਦੀ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਜ਼ਬਰਦਸਤ ਟੱਕਰ ਹੋਈ, ਜਿਸ ਨਾਲ ਮੋਟਰਸਾਈਕਲ ਮੌਕੇ ’ਤੇ ਹੀ ਸੜ ਕੇ ਸੁਆਹ ਹੋ ਗਿਆ। ਜਦੋਂ ਕਿ ਮੋਟਰਸਾਈਕਲ ਸਵਾਰ ਨੌਜਵਾਨ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ ਅਤੇ ਪਿੱਛੇ ਬੈਠੀ ਉਸ ਦੀ ਪਤਨੀ ਜ਼ਖ਼ਮੀ ਹੋ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ

ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਗੁਰਸ਼ਰਨਜੀਤ ਸਿੰਘ ਸੋਨੂੰ ਪੁੱਤਰ ਸੁਖਦੇਵ ਸਿੰਘ ਵਾਸੀ ਠੱਠੀ ਸੋਹਲ ਜੋ ਕਿ ਆਪਣੇ ਪਲਟੀਨੇ ਮੋਟਰਸਾਈਕਲ ’ਤੇ ਆਪਣੀ ਪਤਨੀ ਮਨਦੀਪ ਕੌਰ ਨਾਲ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਸਵੇਰੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਝਬਾਲ ਚੌਂਕ ਵਿਚ ਅੰਮ੍ਰਿਤਸਰ ਸਾਈਡ ਤੋਂ ਆ ਰਹੇ ਇਕ ਟਿੱਪਰ (ਟਰੱਕ) ਨਾਲ ਜ਼ਬਰਦਸਤ ਟੱਕਰ ਹੋਈ ਕਿ ਮੌਕੇ ’ਤੇ ਹੀ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਬੁਰੀ ਦਾ ਸੜ ਗਿਆ। ਜਦੋਂ ਕਿ ਮੋਟਰਸਾਈਕਲ ਚਲਾ ਰਹੇ ਗੁਰਸ਼ਰਨਜੀਤ ਸਿੰਘ ਜੋ ਕਿ ਅੱਗ ਨਾਲ ਸੜਨ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜਾ ਕੇ ਗੁਰਸ਼ਰਨਜੀਤ ਸਿੰਘ ਸੋਨੂੰ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਮਨਦੀਪ ਕੌਰ ਜੋ ਮੋਟਰਸਾਈਕਲ ਦੇ ਪਿੱਛੇ ਬੈਠੀ ਸੀ ਗੰਭੀਰ ਜ਼ਖਮੀ ਹੋ ਗਈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ । ਘਟਨਾ ਦਾ ਪਤਾ ਚੱਲਦੇ ਹੀ ਥਾਣਾ ਝਬਾਲ ਤੋਂ ਥਾਣੇਦਾਰ ਰਾਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News