ਸਹੁਰੇ ਪਰਿਵਾਰ ਨੇ ਦਾਜ ਦੀ ਖਾਤਰ ਵਿਆਹੁਤਾ ਨੂੰ ਕੁੱਟ-ਕੁੱਟ ਕੇ ਘਰੋਂ ਕੱਢਿਆ

04/14/2022 11:09:01 AM

ਤਰਨਤਾਰਨ (ਜ.ਬ) - ਥਾਣਾ ਸਰਹਾਲੀ ਦੀ ਪੁਲਸ ਨੇ ਦਾਜ ਦੀ ਖਾਤਰ ਵਿਆਹੁਤਾ ਦੀ ਕੁੱਟ ਮਾਰ ਅਤੇ ਦਿੱਤਾ ਹੋਇਆ ਦਾਜ ਖੁਰਦ ਬੁਰਦ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਅਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਵਾਸੀ ਚੌਧਰੀਵਾਲਾ ਨੇ ਦੱਸਿਆ ਕਿ ਉਸ ਦਾ ਵਿਆਹ ਜਸਵਿੰਦਰ ਸਿੰਘ ਵਾਸੀ ਰਸੂਲਪੁਰ ਨਾਲ ਪੂਰੇ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਵਿਆਹ ਸਮੇਂ ਮੇਰੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਸ ਨੇ ਕਿਹਾ ਕਿ ਮੇਰਾ ਸਹੁਰਾ ਪਰਿਵਾਰ ਦਿੱਤੇ ਹੋਏ ਦਾਜ ਤੋਂ ਸੰਤੁਸ਼ਟ ਨਹੀਂ ਹੋਇਆ, ਜਿਸ ਕਰਕੇ ਉਹ ਰੋਜ਼ ਮੈਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਮੇਰਾ ਪਤੀ ਅਤੇ ਸਹੁਰੇ ਪਰਿਵਾਰ ਦੇ ਬਾਕੀ ਮੈਂਬਰ ਦਾਜ ਨਾ ਲਿਆਉਣ ਕਾਰਨ ਮੇਰੀ ਕੁੱਟ ਮਾਰ ਵੀ ਕਰਦੇ ਰਹੇ। ਮੇਰੇ ਵਲੋਂ ਲਿਆਂਦਾ ਦਾਜ ਦਾ ਸਾਮਾਨ ਵੀ ਖੁਰਦ ਬੁਰਦ ਕਰ ਦਿੱਤਾ ਅਤੇ ਘਰੋਂ ਕੱਢ ਦਿੱਤਾ, ਜਿਸ ਤੋਂ ਬਾਅਦ ਮੈਂ ਪੇਕੇ ਘਰ ਆ ਗਈ ਅਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਇਸ ਸਬੰਧੀ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਜਸਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਮਨਜੋਤ ਸਿੰਘ ਪੁੱਤਰ ਗੁਰਦੀਪ ਸਿੰਘ, ਮਲਕੀਤ ਕੌਰ ਪਤਨੀ ਗੁਰਦੀਪ ਸਿੰਘ, ਗੁਰਦੀਪ ਸਿੰਘ ਪੁੱਤਰ ਟਹਿਲ ਸਿੰਘ ਵਾਸੀਆਨ ਰਸੂਲਪੁਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

 


rajwinder kaur

Content Editor

Related News