ਪਾਕਿਸਤਾਨ ’ਚ ਹਥਿਆਰਬੰਦਾਂ ਨੇ 3 ਪੁਲਸ ਮੁਲਾਜ਼ਮਾਂ ਨੂੰ ਬਣਾਇਆ ਬੰਧਕ

Friday, Nov 17, 2023 - 12:13 PM (IST)

ਕਰਾਚੀ/ਗੁਰਦਾਸਪੁਰ (ਭਾਸ਼ਾ, ਵਿਨੋਦ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇਕ ਸੁਰੱਖਿਆ ਜਾਂਚ ਚੌਕੀ ’ਤੇ ਹਮਲਾ ਕਰ ਕੇ ਹਥਿਆਰਬੰਦ ਵਿਅਕਤੀਆਂ ਨੇ 3 ਪੁਲਸ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਤੁਰਬਤ ਸਥਿਤ ਪੁਲਸ ਚੌਕੀ ’ਤੇ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ 3 ਮੁਲਾਜ਼ਮਾਂ ਨੂੰ ਬੰਧਕ ਬਣਾਉਣ ਤੋਂ ਇਲਾਵਾ ਉਨ੍ਹਾਂ ਦੀਆਂ ਬੰਦੂਕਾਂ ਅਤੇ ਗੋਲੀਆਂ ਵੀ ਖੋਹ ਲਈਆਂ। ਅਧਿਕਾਰੀਆਂ ਮੁਤਾਬਕ ਭਾਰੀ ਹਥਿਆਰਾਂ ਨਾਲ ਲੈੱਸ 6 ਤੋਂ 8 ਲੋਕਾਂ ਨੇ ਜਾਂਚ ਚੌਕੀ ’ਤੇ ਹਮਲਾ ਕੀਤਾ। ਹਾਲਾਂਕਿ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਇਸ ਦੌਰਾਨ ਸੂਬਾਈ ਰਾਜਧਾਨੀ ਕਵੇਟਾ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਦੇਰ ਸ਼ਾਮ ਛਾਉਣੀ ਖੇਤਰ ਵਿੱਚ ਜ਼ਬਰਦਸਤੀ ਦਾਖਲ ਹੋਣ ਲਈ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਕਿਹਾ ਕਿ ਵਿਅਕਤੀ ਨੂੰ ਛਾਉਣੀ ਖੇਤਰ ’ਚ ਦਾਖ਼ਲ ਹੋਣ ਤੋਂ ਪਹਿਲਾਂ ਰੁਕਣ ਅਤੇ ਆਪਣੀ ਪਛਾਣ ਦੱਸਣ ਲਈ ਕਿਹਾ ਗਿਆ ਸੀ ਪਰ ਉਸ ਨੇ ਅਜਿਹਾ ਨਹੀਂ ਕੀਤਾ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ੱਕੀ ਦੀ ਪਛਾਣ ਈਸਾ ਖਾਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ-  ਵਿਅਕਤੀ ਨੇ ਪਰਿਵਾਰਕ ਮੈਂਬਰਾਂ 'ਤੇ ਚਲਾਈਆਂ ਗੋਲੀਆਂ, ਪਤਨੀ, ਨੂੰਹ ਤੇ ਪੋਤੀ ਹੋਈਆਂ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News