ਮੋਟਰਸਾਈਕਲ ਚੋਰੀ ਦੇ ਮਾਮਲੇ ’ਚ 3 ਨੌਜਵਾਨ ਨਾਮਜ਼ਦ, ਇਕ ਗ੍ਰਿਫ਼ਤਾਰ

Tuesday, Aug 27, 2024 - 04:54 PM (IST)

ਮੋਟਰਸਾਈਕਲ ਚੋਰੀ ਦੇ ਮਾਮਲੇ ’ਚ 3 ਨੌਜਵਾਨ ਨਾਮਜ਼ਦ, ਇਕ ਗ੍ਰਿਫ਼ਤਾਰ

ਬਟਾਲਾ (ਸਾਹਿਲ)-ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ 3 ਨੌਜਵਾਨਾਂ ਵਿਰੁੱਧ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਕੇਸ ਦਰਜ ਕਰਦਿਆਂ ਇਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਮੌਜੂਦ ਸਨ ਤਾਂ ਏ. ਐੱਸ. ਆਈ. ਪੰਜਾਬ ਸਿੰਘ ਨੂੰ ਸੂਚਨਾ ਮਿਲੀ ਕਿ ਗੁਰਦੁਆਰਾ ਸਾਹਿਬ ਅਰਲੀਭੰਨ ਵਿਖੇ ਸੰਗਤ ਨੇ ਇਕ ਨੌਜਵਾਨ ਨੂੰ ਚੋਰੀ ਦੇ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਇਸ ਦੌਰਾਨ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਅਰਵਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਵਡਾਲਾ ਬਾਂਗਰ ਦੱਸਿਆ ਅਤੇ ਮੋਟਰਸਾਈਕਲ ਦੇ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ, ਜਿਸ ’ਤੇ ਸਖਤੀ ਨਾਲ ਪੁੱਛਣ ’ਤੇ ਉਕਤ ਨੌਜਵਾਨ ਨੇ ਮੰਨਿਆ ਕਿ ਇਹ ਮੋਟਰਸਾਈਕਲ ਕਰੀਬ 2 ਮਹੀਨੇ ਪਹਿਲਾਂ ਉਸ ਨੇ ਆਪਣੇ ਸਾਥੀਆਂ ਬਿੰਦਰ ਵਾਸੀ ਤਲਵੰਡੀ ਗੋਰਾਇਆ ਅਤੇ ਲੋਟਾ ਵਾਸੀ ਖੁਸ਼ੀਪੁਰ ਨਾਲ ਮਿਲ ਕੇ ਚੋਰੀ ਕੀਤਾ ਸੀ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਪੁਲਸ ਕਰਮਚਾਰੀਆਂ ਨੇ ਕਾਬੂ ਕਰ ਕੇ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਲਿਆਂਦਾ, ਜਿਥੇ ਉਕਤ ਨੌਜਵਾਨ ਅਤੇ ਇਸਦੇ ਦੋ ਉਕਤ ਸਾਥੀਆਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News