ਚੋਣਾਂ ਦੇ ਮਾਹੌਲ ''ਚ ਨਸ਼ਿਆਂ ਖ਼ਿਲਾਫ਼ ਪੁਲਸ ਨੂੰ ਮਿਲੀ ਸਫ਼ਲਤਾ, ਹੈਰੋਇਨ ਅਤੇ ਪਿਸਤੌਲ ਸਮੇਤ 3 ਕਾਬੂ
Tuesday, May 07, 2024 - 06:11 PM (IST)
ਗੁਰਦਾਸਪੁਰ (ਹਰਮਨ)-ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਸਖਤ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਮੁਕੱਦਮਿਆਂ ਵਿੱਚ 1 ਕਿਲੋ 420 ਗ੍ਰਾਮ ਹੈਰੋਇਨ, 1 ਪਿਸਤੌਲ 12 ਰੌਂਦ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਦਾਯਮਾ ਹਰੀਸ਼ ਨੇ ਦੱਸਿਆ ਕਿ ਸਰਬਜੀਤ ਸਿੰਘ ਉਰਫ ਸਾਬੀ ਵਾਸੀ ਕਲਾਨੌਰ ਨਸ਼ੇ ਦਾ ਕਾਰੋਬਾਰ ਕਰਦਾ ਹੈ। ਇਸ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਧਰਾਵਾਂ ਹੇਠ 4 ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਸੰਦੂਕ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼
ਪੁਲਸ ਨੇ ਇਕ ਸੂਚਨਾ ਦੇ ਅਧਾਰ 'ਤੇ ਉਕਤ ਵਿਅਕਤੀ ਦੇ ਘਰ ਰੇਡ ਕੀਤਾ ਜਿਸ ਦੌਰਾਨ ਪੁਲਸ ਪਾਰਟੀ ਨੂੰ ਦੇਖ ਕੇ ਉਹ ਆਪਣੇ ਮਕਾਨ ਦੀ ਛੱਤ 'ਤੇ ਚੜ੍ਹ ਗਿਆ। ਉਨਾਂ ਦੱਸਿਆ ਕਿ ਪੁਲਸ ਨੇ ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ 1 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਦੀ ਸਖ਼ਤੀ ਨਾਲ ਪੁੱਛ-ਗਿੱਛ ਕਰਨ 'ਤੇ ਉਸ ਪਾਸੋਂ 1 ਪਿਸਤੌਲ ਸਮੇਤ ਮੈਗਜ਼ੀਨ ਅਤੇ 12 ਰੌਦ ਜ਼ਿੰਦਾ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਮੱਲੀਆਂ ਮੋੜ ਨੇੜੇ ਨਾਕੇ 'ਤੇ ਚੈਕਿੰਗ ਦੌਰਾਨ ਕਾਰ ਨੰਬਰੀ ਪੀਬੀ10-ਈਆਰ-4627 ਸਵਿਫਟ ਡਿਜ਼ਾਇਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਤਾਂ ਕਾਰ ਸਵਾਰ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਮੱਲੀਆਂ ਅਤੇ ਜਤਿੰਦਰ ਸਿੰਘ ਵਾਸੀ ਸ਼ਾਹਪੁਰ ਕੰਡੀ ਪਾਸੋਂ 420 ਗ੍ਰਾਮ ਹੈਰੋਇੰਨ ਬਰਾਮਦ ਕਰਕੇ ਦੋਵਾਂ ਖਿਲਾਫ ਥਾਣਾ ਬਹਿਰਾਮਪੁਰ ਵਿਖੇ ਪਰਚਾ ਦਰਜ ਕੀਤਾ ਗਿਆ। ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਨੇ ਦੋ ਘਰਾਂ 'ਚ ਵਿਛਾਏ ਸਥੱਰ
ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਵਧਾਈ ਸਖ਼ਤੀ
ਐੱਸ. ਐੱਸ. ਪੀ. ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ 31 ਐੱਫ. ਐੱਸ. ਟੀ. ਅਤੇ 30 ਐੱਸ. ਐੱਸ. ਪੀ. ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਜੋ ਇਲਾਕੇ ਵਿੱਚ 24 ਘੰਟੇ ਗਸ਼ਤ ਕਰਕੇ ਨਿਗਰਾਨੀ ਰੱਖ ਰਹੀਆਂ ਹਨ। ਸੁਰੱਖਿਆ ਪ੍ਰਬੰਧਾ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਮਹੱਤਵਪੂਰਨ ਥਾਵਾਂ 'ਤੇ 10 ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਹੀਕਲ ਅਤੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਗੁਰਦਾਸਪੁਰ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਜਾਇਜ਼ ਸ਼ਰਾਬ, ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਅਤੇ ਇਲੈਕਸ਼ਨ ਦੌਰਾਨ ਗੜਬੜੀ ਕਰਨ ਵਾਲੇ ਮਾੜੇ ਅਨਸਰਾਂ ਦੀ ਪੁਲਿਸ ਨੂੰ ਇਤਲਾਹ ਦੇਣ, ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬੋਰੀ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8