ਗੋਲੀ ਚੱਲਣ ਦੀ ਵਾਰਦਾਤ ’ਚ 4 ਨੌਜਵਾਨ ਗ੍ਰਿਫ਼ਤਾਰ, ਇਕ ਪਿਸਤੌਲ, 5 ਜ਼ਿੰਦਾ ਰੌਂਦ ਤੇ ਕਾਰ ਬਰਾਮਦ

Thursday, Jul 13, 2023 - 05:56 PM (IST)

ਗੋਲੀ ਚੱਲਣ ਦੀ ਵਾਰਦਾਤ ’ਚ 4 ਨੌਜਵਾਨ ਗ੍ਰਿਫ਼ਤਾਰ, ਇਕ ਪਿਸਤੌਲ, 5 ਜ਼ਿੰਦਾ ਰੌਂਦ ਤੇ ਕਾਰ ਬਰਾਮਦ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਨੇ ਗੋਲੀ ਚੱਲਣ ਦੀ ਵਾਰਦਾਤ ਵਿਚ ਸ਼ਾਮਲ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਮਹਿਲਾ ਐੱਸ. ਐੱਚ. ਓ. ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ 8 ਜੂਨ ਨੂੰ ਪਿੰਡ ਵਿਠਵਾਂ ’ਚ ਗੋਲੀ ਚੱਲਣ ਦੀ ਵਾਰਦਾਤ ਨੂੰ ਅੰਜਾਮ ਵਾਲੇ ਮੁਲਜ਼ਮ ਮਨਜੋਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਵਿਠਵਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਬੀਤੇ ਕੱਲ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਕੋਲੋਂ ਪੁੱਛਗਿੱਛ ਕਰਨ ’ਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿਚ ਬਲਕਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੁਰਾਦਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਵਕੂਏ ਸਮੇਂ ਵਰਤਿਆ ਇਕ ਪਿਸਤੌਲ 32 ਬੋਰ ਤੇ 5 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ, ਜਦਕਿ ਰਵੀ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਗਾਜੀਪੁਰ ਤੇ ਦਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਟਾਲਾ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰਦਿਆਂ ਵਾਰਦਾਤ ਸਮੇਂ ਵਰਤੀ ਗਈ ਵਰਨਾ ਕਾਰ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਸਾਲਾਨਾ ਕਰਦੈ ਲੱਖਾਂ ਰੁਪਏ ਦੀ ਕਮਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News