ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਚੋਗਾਵਾਂ ‘ਚ ਕੱਢਿਆ ਫਲੈਗ ਮਾਰਚ

Monday, Apr 01, 2024 - 06:17 PM (IST)

ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਚੋਗਾਵਾਂ ‘ਚ ਕੱਢਿਆ ਫਲੈਗ ਮਾਰਚ

ਚੋਗਾਵਾਂ (ਹਰਜੀਤ)-ਅੱਜ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਪੁਲਸ ਵੱਲੋਂ ਐੱਸ.ਐੱਸ.ਪੀ ਦਿਹਾਤੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਡੀ.ਐੱਸ.ਪੀ ਸੁਖਜਿੰਦਰ ਸਿੰਘ ਥਾਪਰ ਅਤੇ ਥਾਣਾ ਲੋਪੋਕੇ ਦੇ ਐੱਸ.ਐੱਚ.ਉ ਬਲਕਾਰ ਸਿੰਘ ਵੱਲੋਂ ਵੱਡੀ ਗਿਣਤੀ ਵਿਚ ਪੁਲਸ ਫੋਰਸ ਸਮੇਤ ਕਸਬਾ ਚੋਗਾਵਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ। ਇਸ ਮੌਕੇ ਐੱਸ.ਐੱਸ.ਪੀ ਦਿਹਾਤੀ ਸਤਿੰਦਰ ਸਿੰਘ ਵੱਲੋਂ ਲੋਕਾਂ ਬਿਨਾਂ ਕਿਸੇ ਡਰ ਜਾ ਭੈਅ ਦੇ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਅਮਨ ਤੇ ਕੰਨੂਨ ਬਣਾਈ ਰੱਖਣ ਲਈ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ :  ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ

ਇਸ ਮੌਕੇ ਪੂਛੇ ਗਏ ਇੱਕ ਸਵਾਲ ਦੇ ਜੁਆਬ ਵਿਚ ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਨਸ਼ੇ ਦੇ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ ਦੋ ਹਫ਼ਤਿਆਂ ਦੇ ਵਿੱਚ-ਵਿੱਚ 100 ਤੋਂ ਉੱਪਰ ਨਜਾਇਜ਼ ਸ਼ਰਾਬ ਅਤੇ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੇ ਪਰਚੇ ਦਰਜ ਕੀਤੇ ਹਨ ਇਸ ਮੌਕੇ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਪੁਲਸ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ :  ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News