ਗਣਤੰਤਰ ਦਿਵਸ ਦੇ ਮੱਦੇਨਜ਼ਰ ਨਾਕੇ ਲਗਾ ਕੀਤੀ ਜਾ ਰਹੀ ਚੈਕਿੰਗ, ਠੰਡ ਦੇ ਬਾਵਜੂਦ ਮੁਸ਼ਤੈਦੀ ਨਾਲ ਤਾਇਨਾਤ ਪੁਲਸ
Monday, Jan 15, 2024 - 11:50 AM (IST)
ਗੁਰਦਾਸਪੁਰ (ਹਰਮਨ)- 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਨੇ ਹੁਣ ਤੋਂ ਹੀ ਸਮੁੱਚੇ ਜ਼ਿਲ੍ਹੇ ਅੰਦਰ ਚੌਕਸੀ ਵਧਾ ਦਿੱਤੀ ਹੈ। ਇਸ ਦੇ ਚਲਦਿਆਂ ਗੁਰਦਾਸਪੁਰ ਸ਼ਹਿਰ ਸਮੇਤ ਦਿਹਾਤੀ ਖੇਤਰ ਅੰਦਰ ਵੀ ਸਬੰਧਤ ਥਾਣਿਆਂ ਦੀ ਪੁਲਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
ਐੱਸ. ਐੱਸ. ਪੀ. ਹਰੀਸ਼ ਦਯਾਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਵੈਸੇ ਤਾਂ ਪੁਲਸ ਹਮੇਸ਼ਾ ਚੌਕਸ ਰਹਿੰਦੀ ਹੈ ਪਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਹੋਰ ਜ਼ਿਆਦਾ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੁਲਸ ਦੀ ਵਿਸ਼ੇਸ਼ ਨਜ਼ਰ ਹੈ ਅਤੇ ਹੋਰ ਸੰਵੇਧਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰ ਕੇ ਆਉਣ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦਿਨ ਵੇਲੇ ਹੀ ਨਹੀਂ ਸਗੋਂ ਰਾਤ ਵੇਲੇ ਵੀ ਪੁਲਸ ਦੇ ਜਵਾਨ ਮੁਸ਼ਤੈਦ ਰਹਿੰਦੇ ਹਨ ਅਤੇ ਭਾਰੀ ਠੰਡ ਦੇ ਬਾਵਜੂਦ ਪੁਲਸ ਦੀਆਂ ਟੀਮਾਂ ਜਿਥੇ ਗਸ਼ਤ ਕਰਦੀਆਂ ਹਨ, ਉਥੇ ਨਾਕਿਆਂ ’ਤੇ ਵੀ ਮੁਸ਼ਤੈਦੀ ਨਾਲ ਪਹਿਰਾ ਦਿੰਦੀਆਂ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ 'ਚ ਲੁਕੇ ਸੀ ਸ਼ੂਟਰ, ਫੜਨ ਗਈ ਪੁਲਸ 'ਤੇ ਚਲਾਤੀਆਂ ਗੋਲੀਆਂ (ਵੀਡੀਓ)
ਉਨ੍ਹਾਂ ਕਿਹਾ ਕਿ ਐਤਵਾਰ ਵਾਲੇ ਦਿਨ ਧਾਰਮਿਕ ਸਥਾਨਾਂ ਅਤੇ ਸਤਿਸੰਗ ਘਰਾਂ ਦੇ ਬਾਹਰ ਵੀ ਵਿਸ਼ੇਸ਼ ਫੋਰਸ ਤਾਇਨਾਤ ਕੀਤੀ ਜਾਂਦੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੇਫਿਕਰ ਹੋ ਕੇ ਆਪਣੇ ਦਿਨ ਤਿਉਹਾਰ ਮਨਾਉਣ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਪੁਲਸ ਨੂੰ ਸੂਚਿਤ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8