ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨਿੰਦਣਯੋਗ : ਗਿਆਨੀ ਰਘਬੀਰ ਸਿੰਘ
Saturday, Jul 15, 2023 - 03:09 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜ਼ਿਲ੍ਹਾ ਪਟਿਆਲਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਮੰਗਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਨਰੜੂ, ਤਹਿ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਬੈਠ ਕੇ ਬਹੁਤ ਹੀ ਦੁੱਖਦਾਈ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜੋ ਕਿ ਬਹੁਤ ਹੀ ਵੱਡੀ ਸ਼ਰਮਨਾਕ ਘਟਨਾ ਹੈ। ਇਸ ਸਬੰਧ ਵਿਚ ਸਿੰਘ ਸਾਹਿਬ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਅਤੇ ਗੁਰੂ ਸਾਹਿਬ ਜੀ ਦੀ ਹਜੂਰੀ ਵਿਚ ਇਕ ਸੇਵਾਦਾਰ ਜ਼ਰੂਰ ਤਾਇਨਾਤ ਕਰਨ ਤਾਂ ਜੋ ਅਜਿਹੀਆਂ ਘਟਨਾ ਨਾ ਵਾਪਰਣ ਦਾ ਧਿਆਨ ਰੱਖਦੇ ਹੋਏ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਮੌਕੇ ’ਤੇ ਹੀ ਫੜ੍ਹ ਸਕਣ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ
ਸਿੰਘ ਸਾਹਿਬ ਨੇ ਇਸ ਘਟਨਾ ਸਬੰਧੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਅਨਸਰਾਂ ਨੂੰ ਫੜ ਕੇ ਬਣਦੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਇਸ ਤਰ੍ਹਾਂ ਕਰਨ ਦਾ ਸੋਚ ਵੀ ਨਾ ਸਕੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8