ਕਪੂਰਥਲਾ ’ਚ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ

Tuesday, Sep 03, 2024 - 02:39 PM (IST)

ਕਪੂਰਥਲਾ ’ਚ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁਖ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ਦੀ ਮੌਜੂਦਗੀ ਤੋਂ ਬਗੈਰ ਬਿਜਲੀ ਉਪਕਰਨਾਂ ਨੂੰ ਚਾਲੂ ਰੱਖਣਾ ਪ੍ਰਬੰਧਕਾਂ ਦੀ ਵੱਡੀ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਗੁਰੂ ਸਾਹਿਬ ਜੀ ਦੇ ਸੁਖਆਸਣ ਵਿਚ ਲਗਾਏ ਹੋਏ ਏ.ਸੀ. ਅਤੇ ਪੱਖੇ ਲਗਾਤਾਰ ਚੱਲਦੇ ਰਹਿੰਦੇ ਹਨ, ਜੋ ਅਜਿਹੀਆਂ ਘਟਨਾਵਾਂ ਦਾ ਕਾਰਨ ਬਣਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News