ਮਜੀਠਾ ਇਲਾਕੇ ’ਚ ਚੋਰੀਆਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਮਚਾਈ ਦਹਿਸ਼ਤ

Sunday, Jul 28, 2024 - 12:47 PM (IST)

ਮਜੀਠਾ/ਕੱਥੂਨੰਗਲ (ਸਰਬਜੀਤ ਵਡਾਲਾ)-ਥਾਣਾ ਮਜੀਠਾ ਦੇ ਅਧੀਨ ਆਉਂਦੇ ਇਲਾਕੇ ’ਚ ਚੋਰੀਆਂ ਤੇ ਲੁੱਟ-ਖੋਹ ਦੀਆਂ ਲਗਾਤਾਰ ਵਾਰਦਾਤਾਂ ਨੇ ਪੁਲਸ ਥਾਣਾ ਮਜੀਠਾ ਦੀ ਪੁਲਸ ਦੀਆਂ ਨਕਾਮੀਆਂ ਨੂੰ ਉਜਾਗਰ ਕਰਕੇ ਰੱਖ ਦਿੱਤਾ ਹੈ। ਥਾਣਾ ਮਜੀਠਾ ਅਧੀਨ ਆਉਂਦੇ ਇਲਾਕੇ ਅੰਦਰ ਚੋਰਾਂ ਤੇ ਲੁੱਟ-ਖੋਹ ਕਰਨ ਵਾਲਿਆਂ ਨੇ ਪੂਰਾ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ। ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਿੱਥੇ ਪੁਲਸ ਹੁਣ ਤੱਕ ਕਾਬੂ ਨਹੀਂ ਕਰ ਸਕੀ, ਉਥੇ ਹੀ ਲੁਟੇਰਿਆਂ ਨੇ ਆਪਣੀਆਂ ਵਾਰਦਾਤਾਂ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਸੁਖਵਿੰਦਰ ਸਿੰਘ ਸੁੱਖ ਵਾਸੀ ਵਡਾਲਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਥਿਆਰਾਂ ਦੀ ਨੋਕ ’ਤੇ ਉਸਦਾ ਮੋਟਰਸਾਈਕਲ ਖੋਹ ਲਿਆ ਤੇ ਫਰਾਰ ਹੋ ਗਏ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਦੂਜੀ ਵਾਰਦਾਤ ’ਚ ਚੋਰ ਮਜੀਠਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਸਥਿਤ ਬੀਕਾਨੇਰ ਦੀ ਦੁਕਾਨ ਤੋਂ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਲੈ ਕੇ ਫਰਾਰ ਹੋ ਗਏ। ਤੀਜੀ ਵਾਰਦਾਤ ਥਾਣੇ ਤੋਂ ਕਰੀਬ 100 ਕਦਮ ਦੀ ਦੂਰੀ ਵਾਪਰੀ, ਜਿੱਥੇ ਚੋਰ ਗਿੱਲ ਪ੍ਰਾਪਰਟੀ ਡੀਲਰ ਦੇ ਦਫਤਰ ਬਾਹਰ ਲਾਏ ਕੈਮਰੇ ਲੈ ਕੇ ਰਫੂਚੱਕਰ ਹੋ ਗਏ। ਇਸੇ ਤਰ੍ਹਾਂ ਚੌਥੀ ਵਰਾਦਾਤ ਮਜੀਠਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਵਾਪਰੀ, ਜਿੱਥੇ ਚੋਰ ਫਾਸਟ ਫੂਡ ਦੀ ਦੁਕਾਨ ਦਾ ਤਾਲਾ ਤੋੜ ਕੇ ਲੋਹੇ ਦਾ 20 ਹਜ਼ਾਰ ਦੇ ਕਰੀਬ ਨਕਦੀ ਤੇ ਹੋਰ ਦੁਕਾਨ ਦਾ ਸਾਮਾਨ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਇਸ ਸਬੰਧੀ ਜਦੋਂ ਐੱਸ. ਐੱਚ. ਓ. ਮਜੀਠਾ ਹਰਚੰਦ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਇਸ ਇਲਾਕੇ ਅੰਦਰ ਬਹੁਤ ਜ਼ਿਆਦਾ ਕ੍ਰਾਈਮ ਸੀ ਪੁਲਸ ਪੁਰੀ ਸਰਗਰਮੀ ਨਾਲ ਆਪਣੀ ਡਿਊਟੀ ਕਰ ਰਹੀ ਹੈ। ਹੁਣ ਕਾਫੀ ਹੱਦ ਤੱਕ ਕ੍ਰਾਈਮ ਨੂੰ ਰੋਕਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News