ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਲੋਕਾਂ ਦਾ ਕੀਤਾ ਜੀਣਾ ਮੁਹਾਲ

Monday, Feb 12, 2024 - 06:14 PM (IST)

ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਲੋਕਾਂ ਦਾ ਕੀਤਾ ਜੀਣਾ ਮੁਹਾਲ

ਤਰਨਤਾਰਨ (ਵਾਲੀਆ)-ਸਥਾਨਕ ਸ਼ਹਿਰ ਅੰਦਰ ਆਏ ਦਿਨ ਚੋਰੀਆਂ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦਿਨ-ਦਿਹਾੜੇ ਹੋ ਰਹੀਆਂ ਹਨ। ਲੁੱਟਾਂ-ਖੋਹਾਂ ਕਰਨ ਵਾਲਿਆਂ ਦੇ ਹੌਂਸਲੇ ਇੰਨੇ ਬੁਲੰਦ ਹੁੰਦੇ ਜਾ ਰਹੇ ਹਨ ਕਿ ਇਨ੍ਹਾਂ ਨੂੰ ਪੁਲਸ ਦਾ ਡਰ ਹੀ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਹੁਣ ਤਾਂ ਲੋਕ ਆਪਣਾ ਘਰ ਖਾਲੀ ਛੱਡਣ ਤੋਂ ਵੀ ਡਰਦੇ ਹਨ। 

ਇਹ ਵੀ ਪੜ੍ਹੋ :  ਮਾਨਸਾ:  ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ

ਸਰਬਜੀਤ ਸਿੰਘ ਵਾਸੀ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਸਕੂਲ ਨੇ ਥਾਣਾ ਸਿਟੀ ਵਿਖੇ ਦਰਖਾਸਤ ਦਿੰਦਿਆਂ ਦੱਸਿਆ ਕਿ ਅੱਠ ਫਰਵਰੀ ਦੀ ਰਾਤ ਨੂੰ ਬੰਦ ਪਏ ਮਕਾਨ ’ਚੋਂ ਚੋਰਾਂ ਵਲੋਂ ਚਾਰ ਗਾਡਰ, ਦੋ ਬੈਡ, ਪੱਖੇ, ਸਾਈਕਲ, ਸਲੈਂਡਰ ਆਦਿ ਚੋਰੀ ਕਰਕੇ ਲੈ ਗਏ। ਇਸ ਸਬੰਧੀ ਥਾਣਾ ਸਿਟੀ ਦੇ ਏ.ਐੱਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ ਪ੍ਰਤੀ ਚੋਰਾਂ ਦੀ ਭਾਲ ਜਾਰੀ ਹੈ, ਜਲਦ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦਾ ਜਲਦ ਹੋਵੇਗਾ ਕਾਇਆ-ਕਲਪ, ਹੁਣ ਹਵਾਈ ਅੱਡੇ ਵਰਗੀਆਂ ਮਿਲਣਗੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News