ਕੋਵਿਡ ਪਾਬੰਦੀਆਂ ''ਚ ਵਾਧਾ, ਸਿੱਖਿਆ ਸੰਸਥਾਵਾਂ 8 ਫਰਵਰੀ ਤੱਕ ਬੰਦ

02/02/2022 4:21:01 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਅਨੁਸਾਰ ਜਨਤਕ ਥਾਵਾਂ 'ਤੇ ਮਾਸਕ ਪਾਉਣ ਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰ 5 ਵਜੇ ਤੱਕ ਮਿਊਂਸੀਪਲ ਖੇਤਰਾਂ ਵਿਚ ਗੈਰ-ਜ਼ਰੂਰੀ ਬਾਹਰ ਨਿਕਲਣ 'ਤੇ ਰੋਕ ਰਹੇਗੀ। ਹਾਲਾਂਕਿ ਜ਼ਰੂਰੀ ਸੇਵਾਵਾਂ ਨੂੰ ਇਸ ਦੌਰਾਨ ਛੋਟ ਹੋਵੇਗੀ।

ਇਹ ਵੀ ਪੜ੍ਹੋ : ਖਾਲਸਾ ਕਾਲਜ ਦੀ ਕੰਧ ਡਿੱਗਣ ਨਾਲ 1 ਜ਼ਖ਼ਮੀ, ਕਈ ਵਾਹਨ ਹੋਏ ਹਾਦਸਾਗ੍ਰਸਤ

ਪਾਬੰਦੀਆਂ ਅਨੁਸਾਰ ਹੁਣ ਇੰਡੋਰ 500 ਤੇ ਆਊਟਡੋਰ ਵੱਧ ਤੋਂ ਵੱਧ 1000 ਬੰਦਿਆਂ ਦੇ ਇਕੱਠ ਹੋਣ 'ਤੇ ਛੋਟ ਹੋਵੇਗੀ ਪਰ ਇਹ ਇਕੱਠ ਉਪਲਬਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ। ਇਕੱਠ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਲਾਜ਼ਮੀ ਹੋਵੇਗੀ। ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਨ 8 ਫਰਵਰੀ ਤੱਕ ਬੰਦ ਰਹਿਣਗੇ ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਮੈਡੀਕਲ ਅਤੇ ਨਰਸਿੰਗ ਕਾਲਜ ਆਮ ਵਾਂਗ ਖੁੱਲ੍ਹ ਸਕਣਗੇ। ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਰਕਟ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ 50 ਫੀਸਦੀ ਸਮੱਰਥਾ ਨਾਲ ਖੁੱਲ੍ਹ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏ. ਸੀ. ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਬਿਨਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਜਾਂ ਪ੍ਰਾਈਵੇਟ ਦਫਤਰਾਂ ਤੋਂ ਕੋਈ ਸੇਵਾ ਉਪਲਬਧ ਨਹੀਂ ਹੋ ਸਕੇਗੀ। ਜ਼ਿਲ੍ਹੇ ਤੋਂ ਬਾਹਰੋਂ ਆਉਣ ਵਾਲੇ ਲੋਕ ਪੂਰੀ ਤਰ੍ਹਾਂ ਵੈਕਸੀਨੇਟਡ ਹੋਣ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ 15 ਸਾਲ ਤੋਂ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News