ਛੁੱਟੀਆਂ ਦੌਰਾਨ ਗੁਰੂਨਗਰੀ 'ਚ ਲੱਗੀਆਂ ਰੌਣਕਾਂ, ਸੈਲਾਨੀਆਂ ਦੀ ਵਧ ਰਹੀ ਗਿਣਤੀ ਕਾਰਨ ਹੋਟਲ ਤੇ ਸਰਾਂਵਾਂ ਫੁਲ

Thursday, Jun 15, 2023 - 05:07 PM (IST)

ਛੁੱਟੀਆਂ ਦੌਰਾਨ ਗੁਰੂਨਗਰੀ 'ਚ ਲੱਗੀਆਂ ਰੌਣਕਾਂ, ਸੈਲਾਨੀਆਂ ਦੀ ਵਧ ਰਹੀ ਗਿਣਤੀ ਕਾਰਨ ਹੋਟਲ ਤੇ ਸਰਾਂਵਾਂ ਫੁਲ

ਅੰਮ੍ਰਿਤਸਰ- ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰੂਨਗਰੀ ਅੰਮ੍ਰਿਤਸਰ ਸੈਲਾਨੀਆਂ ਨਾਲ ਭਰੀ ਨਜ਼ਰ ਆ ਰਹੀ ਹੈ। ਇਸ ਮੌਕੇ ਗੁਰੂ ਨਗਰੀ 'ਚ ਸੈਲਾਨੀਆਂ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਹਰ ਰੋਜ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਅਤੇ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਡੇਢ ਲੱਖ ਤੋਂ ਵੱਧ ਸੈਲਾਨੀ ਅੰਮ੍ਰਿਤਸਰ ਪਹੁੰਚ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਗਿਆਣਾ ਤੀਰਥ ਵਿਖੇ ਮੱਥਾ ਟੇਕਣ ਤੋਂ ਇਲਾਵਾ ਸੈਲਾਨੀ ਜਲ੍ਹਿਆਂਵਾਲਾ ਬਾਗ ਅਤੇ ਅਟਾਰੀ ਸਰਹੱਦ 'ਤੇ ਰਿਟਰੀਟ ਸਮਾਰੋਹ ਦੇਖਣ ਲਈ ਵੀ ਆਉਂਦੇ ਹਨ।

ਇਹ ਵੀ ਪੜ੍ਹੋ-  ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਪਰਿਵਾਰ, ਪਤੀ ਦੀ ਦਰਦਨਾਕ ਮੌਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰੀ ਨਿਵਾਸ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਨੁਸਾਰ ਹਰ ਰੋਜ਼ ਸੈਲਾਨੀਆਂ ਅਤੇ ਸੰਗਤਾਂ ਦੀ ਵੱਧ ਰਹੀ ਗਿਣਤੀ ਕਾਰਨ ਯਾਤਰੀ ਨਿਵਾਸ ਭਰ ਗਿਆ ਹੈ। ਕੁੱਲ ਸੱਤ ਯਾਤਰੀ ਨਿਵਾਸ 'ਚ ਲਗਭਗ 750 ਕਮਰੇ ਅਤੇ ਹਾਲ ਹਨ। ਇੱਥੇ ਹਰ ਰੋਜ਼ ਛੇ ਹਜ਼ਾਰ ਤੋਂ ਵੱਧ ਸ਼ਰਧਾਲੂ ਠਹਿਰਦੇ ਹਨ।  ਗਿਣਤੀ ਵਧਣ ਕਾਰਨ ਸੰਗਤਾਂ ਨੂੰ ਹੁਣ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਹਾਲ ਸਾਹਿਬ ਵਿਖੇ ਠਹਿਰਾਇਆ ਜਾ ਰਿਹਾ ਹੈ। ਇਸ ਵੱਡੇ ਕੰਪਲੈਕਸ 'ਚ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਠਹਿਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਲੱਖਾਂ ਦੀ ਗਿਣਤੀ 'ਚ ਸੰਗਤਾਂ ਦੇ ਇੱਥੇ ਪੁੱਜਣ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਮੋਗਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਦਰਦਨਾਕ ਮੌਤ

ਇੰਨਾ ਹੀ ਨਹੀਂ ਯਾਤਰੀ ਨਿਵਾਸ 'ਚ ਕਮਰਿਆਂ ਦੀ ਬੁਕਿੰਗ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਹੋ ਚੁੱਕੀ ਹੈ।  ਫ਼ੈਡਰੇਸ਼ਨ ਆਫ਼ ਹੋਟਲ ਅਤੇ ਰੈਸਟੋਰੈਂਟ ਐਸੋਸੀਏਸ਼ਨ ਦੇ ਚੇਅਰਮੈਨ ਦੇ ਚੇਅਰਮੈਨ ਹਰਿੰਦਰ ਸਿੰਘ ਅਤੇ ਪ੍ਰਧਾਨ ਸੁਰਿੰਦਰ ਸਿੰਘ ਗਾਂਧੀ ਨੇ ਦੱਸਿਆ ਕਿ ਐਸੋਸੀਏਸ਼ਨ ਅਧੀਨ ਕੁੱਲ ਹੋਟਲਾਂ ਅਤੇ ਗੈਸਟ ਹਾਊਸਾਂ ਦੀ ਗਿਣਤੀ 490 ਦੇ ਕਰੀਬ ਹੈ। ਹੋਟਲ ਦੇ 80 ਫ਼ੀਸਦੀ ਤੋਂ ਵੱਧ ਕਮਰਿਆਂ 'ਤੇ ਕਬਜ਼ਾ ਕੀਤਾ ਹੋਇਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News