ਠੰਢ ਅਤੇ ਪੈ ਰਹੀ ਧੁੰਦ ਕਾਰਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ

Thursday, Nov 28, 2024 - 12:13 PM (IST)

ਠੰਢ ਅਤੇ ਪੈ ਰਹੀ ਧੁੰਦ ਕਾਰਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ

ਅੰਮ੍ਰਿਤਸਰ (ਜਸ਼ਨ)-ਠੰਢ ਅਤੇ ਪੈ ਰਹੀ ਧੁੰਦ ਕਰ ਕੇ ਚੋਰਾਂ ਦੇ ਹੌਂਸਲੇ ਬੁਲੰਦ ਹਨ, ਜਿਸ ਕਾਰਨ ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਆਸਾਨੀ ਨਾਲ ਫ਼ਰਾਰ ਹੋ ਜਾਂਦੇ ਹਨ ਪਰ ਪੁਲਸ ਮੂਕ ਦਰਸ਼ਕ ਬਣੀ ਹੋਈ ਹੈ। ਪਿਛਲੇ ਕਈ ਮਹੀਨਿਆਂ ਤੋਂ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਜ਼ਿਲ੍ਹੇ ਵਿਚ ਕਈ ਥਾਵਾਂ ’ਤੇ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪੁਲਸ ਕਿਸੇ ਵੀ ਵਾਰਦਾਤ ਦਾ ਪਰਦਾਫਾਸ਼ ਕਰਨ ਵਿਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਸ਼ਿਵ ਸੈਨਾ ਪੰਜਾਬ ਦੇ ਧਰਮ ਪ੍ਰਚਾਰਕ ਪੰਡਿਤ ਗਿਰਧਾਰੀ ਲਾਲ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਟੀਟੂ ਬਾਕਸਰ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਸ ਦੀ ਢਿੱਲਮੱਠ ਕਾਰਨ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਰਾਤ ਸਮੇਂ ਡੈਮਗੰਜ, ਇਸਲਾਮਾਬਾਦ ਅਤੇ ਢੱਪਈ ਖੇਤਰਾਂ ਵਿੱਚ ਗਸ਼ਤ ਦੇ ਨਾਂ ’ਤੇ ਖ਼ਾਨਾਪੂਰਤੀ ਕੀਤੀ ਜਾਂਦੀ ਹੈ। ਜੇਕਰ ਪੁਲਸ ਦੀ ਸਰਗਰਮੀ ਵਧੇ ਤਾਂ ਸ਼ਹਿਰ ਵਿੱਚ ਹਰ ਰੋਜ਼ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਆਸਾਨੀ ਨਾਲ ਫੜੇ ਜਾ ਸਕਦੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News