ਭਾਰਤ-ਪਾਕਿ ਦਰਮਿਆਨ ਚੱਲ ਰਹੇ ਤਣਾਅ ਕਰਕੇ ਸਰਹੱਦੀ ਜ਼ਿਲ੍ਹੇ ਦੇ ਲੋਕਾਂ ’ਚ ਬਣਿਆ ਸਹਿਮ ਦਾ ਮਾਹੌਲ
Thursday, May 08, 2025 - 03:09 PM (IST)

ਤਰਨਤਾਰਨ (ਰਾਜੂ)- ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚ ਚੱਲ ਰਹੀ ਤਣਾਅ ਦੀ ਸਥਿਤੀ ਕਰਕੇ ਜਿੱਥੇ ਸਰਹੱਦਾਂ ਉਪਰ ਫ਼ੌਜੀ ਗਤੀਵਿਧੀਆਂ ’ਚ ਵਾਧਾ ਹੋ ਰਿਹਾ ਹੈ, ਉਥੇ ਹੀ ਇਸ ਤਣਾਅਪੂਰਨ ਸਥਿਤੀ ਕਰਕੇ ਸਰਹੱਦ ਕੰਢੇ ਵੱਸੇ ਜ਼ਿਲ੍ਹਾ ਤਰਨਤਾਰਨ ਦੇ ਲੋਕ ਵੀ ਸਹਿਮ ਭਰੇ ਮਾਹੌਲ ਵਿਚ ਜੀਅ ਰਹੇ ਹਨ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਬੁੱਧਵਾਰ ਨੂੰ ਤੜਕਸਾਰ ਭਾਰਤੀ ਫ਼ੌਜਾਂ ਵੱਲੋਂ ਪਹਿਲਗਾਮ ਹਮਲੇ ਦੇ ਜਵਾਬ ’ਚ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਕਰਕੇ ਇਸ ਸਮੇਂ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਰਕੇ ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਬਸ਼ਿੰਦੇ ਵੀ ਚਿੰਤਤ ਨਜ਼ਰ ਆ ਰਹੇ ਹਨ, ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜੰਗ ਲੱਗਦੀ ਹੈ ਤਾਂ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਇਥੇ ਬਹੁਤ ਜ਼ਿਆਦਾ ਨੁਕਸਾਨ ਤਾਂ ਹੋਵੇਗਾ ਹੀ, ਇਸਦੇ ਨਾਲ ਨਾਲ ਜ਼ਿਲ੍ਹੇ ਵਿਚ ਜੰਗ ਦੌਰਾਨ ਖਾਣ ਪੀਣ ਵਾਲੀਆਂ ਵਸਤਾਂ ਦੀ ਸਪਲਾਈ ਵਿਚ ਵੀ ਭਾਰੀ ਦਿੱਕਤਾਂ ਆਉਣਗੀਆਂ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਬੁੱਧਵਾਰ ਨੂੰ ਹੋਣ ਵਾਲੀ ਮੌਕ ਡਰਿੱਲ ਅਤੇ ਬਲੈਕ ਆਊਟ ਸਬੰਧੀ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਪਰ ਫਿਰ ਵੀ ਜੰਗ ਦੇ ਆਸਾਰ ਬਣੇ ਹੋਣ ਕਰਕੇ ਲੋਕ ਸਵੇਰ ਤੋਂ ਹੀ ਆਪਣੇ ਘਰਾਂ ਵਿਚ ਰਾਸ਼ਨ, ਸਬਜ਼ੀਆਂ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕਰਨ ਵਿਚ ਲੱਗੇ ਹੋਏ ਹਨ। ਇਲਾਕੇ ਦੇ ਵੱਖ-ਵੱਖ ਪੈਟਰੋਲ ਪੰਪਾਂ ਉਪਰ ਲੋਕ ਆਪਣੇ ਵਹੀਕਲਾਂ ਵਿਚ ਪੈਟਰੋਲ, ਡੀਜ਼ਲ ਆਦਿ ਭਰਵਾ ਰਹੇ ਹਨ। ਇਸ ਤੋਂ ਇਲਾਵਾ ਕਰਿਆਨਾ ਸਟੋਰ ਉਪਰ ਵੀ ਲੋਕਾਂ ਦੀ ਕਾਫੀ ਭੀੜ ਨਜ਼ਰ ਆਈ ਅਤੇ ਕਈ ਗਰੋਸਰੀ ਸਟੋਰ ਅਤੇ ਮੋਲਜ਼ ਵਿਚ ਵੱਡੇ ਪੱਧਰ ’ਤੇ ਸਾਮਾਨ ਦੀ ਖ੍ਰੀਦੋ ਫ਼ਰੋਖ਼ਤ ਕੀਤੀ ਗਈ। ਦੱਸ ਦੇਈਏ ਕਿ ਸਬਜ਼ੀਆਂ ਵਾਲੀਆਂ ਦੁਕਾਨਾਂ ਵਿਚੋਂ ਪਿਆਜ਼, ਆਲੂ, ਟਮਾਟਰ ਆਦਿ ਜ਼ਰੂਰੀ ਸਬਜ਼ੀਆਂ ਦੀ ਵੱਡੇ ਪੱਧਰ ’ਤੇ ਖ੍ਰੀਦ ਹੋਣ ਕਰਕੇ ਕਈ ਦੁਕਾਨਾਂ ਖਾਲੀ ਹੋ ਗਈਆਂ ਹਨ ਹਾਲਾਂਕਿ ਆਮ ਲੋਕ ਇਹੀ ਚਾਹੁੰਦੇ ਹਨ ਕਿ ਜੰਗ ਨਾ ਲੱਗੇ ਕਿਉਂਕਿ ਇਸ ਨਾਲ ਪੰਜਾਬ ਫਿਰ ਤੋਂ ਕਈ ਦਹਾਕੇ ਪਿੱਛੇ ਚਲਾ ਜਾਵੇਗਾ।
ਇਹ ਵੀ ਪੜ੍ਹੋ- ਸਰਹੱਦੀ ਪਿੰਡਾਂ ਦੇ ਲੋਕ ਹੋਏ ਤਕੜੇ, ਕਿਹਾ- ਜ਼ਰੂਰਤ ਪਈ ਤਾਂ ਚੱਕਾਂਗੇ ਬੰਦੂਕਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8