ਭਾਰਤ ਸਰਹੱਦ ’ਚ ਦਾਖ਼ਲ ਹੋਇਆ ਪਾਕਿ ਨਾਗਰਿਕ BSF 73 ਬਟਾਲੀਅਨ ਨੇ ਕੀਤਾ ਕਾਬੂ

04/10/2022 1:27:00 PM

ਬਟਾਲਾ (ਜ. ਬ., ਯੋਗੀ, ਅਸ਼ਵਨੀ) - ਬੀ. ਐੱਸ. ਐੱਫ. 73 ਬਟਾਲੀਅਨ ਵੱਲੋਂ ਇਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧ ਬੀ. ਐੱਸ. ਐੱਫ. ਕੋਲੋਂ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਬੀਤੀ ਸਵੇਰੇ ਸਾਢੇ 8 ਵਜੇ ਦੇ ਕਰੀਬ ਭਾਰਤ-ਪਾਕਿਸਤਾਨ ਅੰਤ ਰਾਸ਼ਟਰੀ ਸਰਹੱਦ ’ਤੇ ਸਥਿਤ ਬੀ. ਐੱਸ. ਐੱਫ. 73 ਬਟਾਲੀਅਨ ਦੀ ਪੋਸਟ ਬੀ. ਓ. ਪੀ. ਕੋਟ ਰਜ਼ਾਦਾ ਵਿਖੇ ਜਵਾਨਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਇਸੇ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਪਾਕਿਸਤਾਨ ਸਾਈਡ ਵੱਲੋਂ ਭਾਰਤ ਦੀ ਸਰਹੱਦ ਦੇ 55 ਮੀਟਰ ਦੇ ਘੇਰੇ ਤੱਕ ਅੰਦਰ ਆ ਗਿਆ, ਜਿਸ ਨੂੰ ਤੁਰੰਤ ਜਵਾਨਾਂ ਨੇ ਕਾਬੂ ਕਰ ਲਿਆ। ਬੀ. ਐੱਸ. ਐੱਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜਿਆ ਗਿਆ ਪਾਕਿਸਤਾਨੀ ਨਾਗਰਿਕ ਦੀ ਉਮਰ 45 ਤੋਂ 50 ਸਾਲ ਦੇ ਦਰਮਿਆਨ ਹੈ। ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਲੱਗਦਾ ਹੈ। ਉਸ ਕੋਲੋਂ ਫਿਲਹਾਲ ਨਾ ਤਾਂ ਕਿਸੇ ਵੀ ਤਰ੍ਹਾਂ ਦਾ ਕੋਈ ਪਛਾਣ ਪੱਤਰ ਮਿਲਿਆ ਹੈ ਅਤੇ ਨਾ ਹੀ ਕੁਝ ਆਪਣੇ ਬਾਰੇ ਦੱਸਦਾ ਹੈ। ਅਧਿਕਾਰੀਆਂ ਮੁਤਾਬਕ ਕਾਬੂ ਕੀਤੇ ਗਏ ਇਸ ਨਾਗਰਿਕ ਨੂੰ ਪਾਕਿਸਤਾਨ ਨੂੰ ਸੌਂਪ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ


rajwinder kaur

Content Editor

Related News