ਭਾਰਤ-ਪਾਕਿ ਸਰਹੱਦ ਦੀ ਕੰਡਿਆਲੀ ਤਾਰ ’ਚ 500 ਮੀਟਰ ਤਕ ਦਾਖਲ ਹੋਇਆ ਵਿਅਕਤੀ, ਗ੍ਰਿਫ਼ਤਾਰ
Saturday, May 14, 2022 - 10:48 AM (IST)

ਅੰਮ੍ਰਿਤਸਰ (ਜਸ਼ਨ) - ਭਾਰਤ-ਪਾਕਿ ਸਰਹੱਦ ’ਤੇ ਸਥਿਤ ਕੰਡਿਆਲੀ ਤਾਰ ਦੇ ਪਾਬੰਦੀਸ਼ੁਦਾ ਖੇਤਰ ’ਚ ਇਕ ਵਿਅਕਤੀ 500 ਮੀਟਰ ਤੱਕ ਦਾਖਲ ਹੋ ਗਿਆ। ਇਸ ਮਾਮਲੇ ਦੇ ਸਬੰਧ ਵਿਚ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀ ਪੁਲਸ ਨੇ ਇਦੂਲ ਹੁਸੈਨ ਵਾਸੀ ਅਸਾਮ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਰਾਮ ਰਾਏ ਬੀ. ਐੱਸ. ਐੱਫ. ਕਰਮਚਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਬੰਦੀਸ਼ੁਦਾ ਐਲਾਨੀ ਜਗ੍ਹਾ ’ਤੇ 500 ਮੀਟਰ ਦੇ ਘੇਰੇ ਤੱਕ ਵੜਨ ’ਤੇ ਕਾਬੂ ਕੀਤਾ ਗਿਆ ਹੈ। ਪੁਲਸ ਨੇ ਕੇਸ ਦਰਜ ਕਰ ਕੇ ਇਸ ਮਾਮਲੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।