ਭਾਰਤ-ਪਾਕਿ ਸਰਹੱਦ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ

04/02/2022 10:42:11 AM

ਰਮਦਾਸ (ਸਾਰੰਗਲ) - ਦੇਰ ਰਾਤ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਪਾਕਿਸਤਾਨੀ ਡੋਰਨ ’ਤੇ ਫਾਇਰਿੰਗ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਰਮਦਾਸ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀ.ਓ.ਪੀ. ਧਿਆਨ ਸਿੰਘ ਪੁਰਾ ’ਤੇ ਤਾਇਨਾਤ ਬੀ. ਐੱਸ. ਐੱਫ. 73 ਬਟਾਲੀਅਨ ਨੇ ਦੇਰ ਰਾਤ ਪਾਕਿਸਤਾਨ ਡੋਰਨ ਨੂੰ ਹਲਚਲ ਕਰਦਿਆਂ ਦੇਖਿਆ। ਇਸ ਦੇ ਤੁਰੰਤ ਜਵਾਨਾਂ ਨੇ ਹਰਕਤ ਵਿਚ ਆਉਂਦਿਆਂ ਡਰੋਨ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਨ ਚੜ੍ਹਦਿਆਂ ਹੀ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਪੰਜਾਬ ਪੁਲਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਇਲਾਕੇ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ


rajwinder kaur

Content Editor

Related News