ਇੰਡੀਅਨ ਹਾਕੀ ਖਿਡਾਰੀ ਮਨਦੀਪ ਸਿੰਘ ਤੇ ਪਤਨੀ ਉਦਿਤਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Tuesday, Apr 08, 2025 - 03:28 PM (IST)

ਇੰਡੀਅਨ ਹਾਕੀ ਖਿਡਾਰੀ ਮਨਦੀਪ ਸਿੰਘ ਤੇ ਪਤਨੀ ਉਦਿਤਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ- ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਹੀ ਅੱਜ ਇੰਡੀਅਨ ਹਾਕੀ ਟੀਮ ਦੇ ਓਲੰਪਿਅਨ ਖਿਡਾਰੀ ਮਨਦੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਉਦਿਤਾ ਚੌਹਾਨ ਅੱਜ ਵਿਆਹ ਤੋਂ ਬਾਅਦ ਗੁਰੂ ਘਰ 'ਚ ਨਤਮਸਤਕ ਹੋਣ ਲਈ ਪੁੱਜੇ। ਇਸ ਨਵੀਂ ਵਿਆਹੀ ਜੋੜੀ ਨੇ ਅੱਜ ਗੁਰੂ ਘਰ 'ਚੋਂ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ-  ਪੰਜਾਬ 'ਚ ਪੁਲਸ ਥਾਣੇ ਨੇੜੇ ਲਗਾਤਾਰ ਤਿੰਨ Blast

PunjabKesari

PunjabKesari

ਤੁਹਾਨੂੰ ਦੱਸ ਦਈਏ ਕਿ ਇਹ ਦੋਵੇਂ ਹੀ ਹਾਕੀ ਖਿਡਾਰੀ ਹਨ ਤੇ ਦੋਵਾਂ ਨੇ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਅੱਜ ਗੁਰੂ ਘਰ ਵਿੱਚ ਮੱਥਾ ਟੇਕਿਆ ਹੈ । ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਨੇ ਕਿਹਾ ਕਿ 2018 'ਚ ਉਨ੍ਹਾਂ ਦੀ ਮੁਲਾਕਾਤ ਹੋਈ ਸੀ, ਉਸ ਤੋਂ ਬਾਅਦ ਇਹ ਸਿਲਸਿਲਾ ਸ਼ੁਰੂ ਹੋਇਆ । ਉਨ੍ਹਾਂ ਕਿਹਾ ਕਿ ਅਸੀਂ ਸੋਚਿਆ ਸੀ ਕਿ ਵਿਆਹ ਤੋਂ ਬਾਅਦ ਪਹਿਲਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਵਾਂਗੇ 'ਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਾਂਗੇ, ਸੋ ਅੱਜ ਅਸੀਂ ਇੱਥੇ ਪੁੱਜੇ ਹਾਂ।

PunjabKesari

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ

ਉਨ੍ਹਾਂ ਕਿਹਾ ਕਿ ਅੱਜ ਨਵੀਂ ਜਿੰਦਗੀ ਦੀ ਸ਼ੁਰੂਆਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵਰਲਡ ਕੱਪ ਜਿੱਤਣਾ ਤੇ ਓਲੰਪਿਕ ਖੇਡਾਂ 'ਚ ਗੋਲਡ ਮੈਡਲ ਹਾਸਲ ਕਰਨਾ ਦੋਵਾਂ ਦਾ ਟੀਚਾ ਹੈ ਅਤੇ ਅੱਗੇ ਵੀ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਕਿ ਉਹ ਆਪਣੇ ਬੱਚਿਆਂ ਨੂੰ ਸਪੋਰਟ ਕਰਨ ਤੇ ਉਨ੍ਹਾਂ ਦਾ ਗੇਮਾਂ ਵੱਲ ਧਿਆਨ ਦੇਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News