ਭਾਰਤੀ ਇਲਾਕੇ ਅੰਦਰ ਦਾਖਲ ਹੋਇਆ ਪਾਕਿਸਤਾਨ ਡਰੋਨ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

07/25/2022 11:03:05 AM

ਖੇਮਕਰਨ (ਵਿਜੇ) - ਸੈਕਟ ਖੇਮਕਰਨ ਵਿਖੇ ਤਾਇਨਾਤ ਬੀ.ਐੱਸ.ਐੱਫ. ਦੀ 103 ਬਟਾਲੀਅਨ ਦੇ ਜਵਾਨਾਂ ਨੇ ਬੀ.ਓ.ਪੀ. ਵਾ ਤਾਰਾ ਸਿੰਘ ਦੇ ਇਲਾਕੇ ਪਿਲਰ ਨੰਬਰ 139/12 ਵਿਖੇ ਦਾਖ਼ਲ ਹੋਏ ਪਾਕਿ ਡਰੋਨ ਦੀ ਆਵਾਜ਼ ਸੁਣੀ। ਭਾਰਤੀ ਇਲਾਕੇ ਅੰਦਰ ਦਾਖਲ ਹੋਏ ਪਾਕਿਸਤਾਨ ਡਰੋਨ ’ਤੇ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਉਹ ਵਾਪਸ ਮੁੜ ਗਿਆ। 

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਮਿਲੀ ਜਾਣਕਾਰੀ ਅਨੁਸਾਰ ਰਾਤ 11:35 ਵਜੇ ਬੀ.ਐੱਸ.ਐੱਫ ਦੇ ਜਵਾਨਾਂ ਨੇ ਹਵਾ ਵਿੱਚ ਇੱਕ ਉਡਨ ਵਾਲੀ ਚੀਜ਼ ਦੀ ਅਵਾਜ਼ ਸੁਣਾਈ ਦਿੱਤੀ, ਜੋ ਡਰੋਨ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ ਦੋ ਰੋਸ਼ਨੀ ਬਮ ਅਤੇ ਕਰੀਬ 4/5 ਰਾਉਂਡ ਫਾਇਰ ਕੀਤੇ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਮੁੜ ਗਿਆ। ਡਰੋਨ ਦੇ ਆਉਣ ਤੋਂ ਬਾਅਦ ਅਧਿਕਾਰੀਆਂ ਵਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ


rajwinder kaur

Content Editor

Related News