ਠੇਕੇ ਦੇ ਬਾਹਰ ਚਲਾਈਆਂ ਅੰਨ੍ਹੇਵਾਹ ਗੋਲੀਆਂ
Saturday, Apr 25, 2026 - 02:23 PM (IST)
ਤਰਨਤਾਰਨ (ਜ.ਬ.) : ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾਉਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ
ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹੈਪੀ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਮੁਹੰਮਦ ਖਾਂ ਨੇ ਦੱਸਿਆ ਕਿ ਉਹ ਸ਼ਰਾਬ ਦੇ ਠੇਕੇ ’ਤੇ ਬਤੌਰ ਸੇਲਜ਼ਮੈਨ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 22 ਅਪ੍ਰੈਲ ਦੀ ਰਾਤ ਉਹ ਆਪਣੇ ਸਾਥੀ ਹੈਲਪਰ ਸਹਿਜਬੀਰ ਸਿੰਘ ਸਮੇਤ ਪਿੰਡ ਢੋਟੀਆਂ ਦੇ ਠੇਕੇ ’ਤੇ ਮੌਜੂਦ ਸੀ। ਰਾਤ ਕਰੀਬ 10 ਵਜੇ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਅਚਾਨਕ ਹਵਾਈ ਫਾਇਰ ਕਰਨ ਲੱਗ ਪਏ। ਹਮਲੇ ਤੋਂ ਘਬਰਾ ਕੇ ਉਨ੍ਹਾਂ ਤੁਰੰਤ ਦੁਕਾਨ ਦਾ ਸ਼ਟਰ ਬੰਦ ਕਰ ਦਿੱਤਾ। ਕੁਝ ਸਮੇਂ ਬਾਅਦ ਮੁਲਜ਼ਮ ਹਵਾਈ ਫਾਇਰ ਕਰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਸੇਲਜ਼ਮੈਨ ਨੇ ਇਸ ਦੀ ਜਾਣਕਾਰੀ ਆਪਣੇ ਮਾਲਕਾਂ ਅਤੇ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 57 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
