ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ, ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ

Tuesday, Nov 24, 2026 - 05:59 PM (IST)

ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ, ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ

ਗੁਰਦਾਸਪੁਰ (ਹਰਮਨ) : ਥਾਣਾ ਬਹਿਰਾਮਪੁਰ ਦੀ ਪੁਲਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਲੁਕ ਕੇ ਨਸ਼ੇ ਦਾ ਸੇਵਨ ਕਰ ਰਹੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਚ.ਸੀ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਸ ਪਾਰਟੀ ਸੂਰਜ ਰਿਜ਼ੋਰਟ ਬਾਹਮਣੀ ਨੇੜੇ ਪਹੁੰਚੀ ਤਾਂ ਉੱਥੋਂ ਲੁਕ ਕੇ ਨਸ਼ੇ ਦਾ ਸੇਵਨ ਕਰ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ।

ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਮੌਕੇ ਤੋਂ ਮੁਲਜ਼ਮ ਕੋਲੋਂ ਇੱਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮੁਕੱਦਮਾ ਨੰਬਰ 174, ਮਿਤੀ 22-11-2026, ਜੁਰਮ 27-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News