ਨਿਵੇਸ਼ ਵਾਲੀ ਸਨਅਤੀ ਇਕਾਈ ਨੂੰ ਰਾਈਟ-ਟੂ-ਬਿਜ਼ਨੈੱਸ ਐਕਟ ਅਧੀਨ ਪ੍ਰਵਾਨਗੀ, 116 ਤੋਂ ਵੱਧ ਲੋਕਾਂ ਨੂੰ ਮਿਲੇਗਾ ਰੋਜ਼ਗਾਰ

Tuesday, Aug 13, 2024 - 10:54 AM (IST)

ਅੰਮ੍ਰਿਤਸਰ (ਨੀਰਜ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ’ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ-ਲਾਈਨ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਮੈਸਰਜ ਸੁਪਲ ਟੇਕ ਇੰਡਸਰਟੀਜ਼ ਪ੍ਰਾ. ਲਿਮ. ਤਰਨਤਾਰਨ ਰੋਡ ਅੰਮ੍ਰਿਤਸਰ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤਾ। ਉਨ੍ਹਾਂ ਨੇ ਇਨ੍ਹਾਂ ਉਦਮੀ ਨੂੰ ਸ਼ਾਬਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਇਸ ਮੌਕੇ ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦੱਸਿਆ ਕਿ ਇਨ੍ਹਾਂ ਇਕਾਈਆਂ ਵਿਚ ਸਿੱਧੇ ਅਤੇ ਅਸਿੱਧੇ ਤੌਰ ’ਤੇ ਕਰੀਬ 116 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਯੂਨਿਟ ’ਤੇ 10.48 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ-ਟੂ-ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

14 ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ 

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ’ਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ 14 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਇਸ ਦਫ਼ਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ ਫਲਿਪਕਾਰਟ, ਐਕਸਪਰੈੱਸ ਬੀ, ਕਟਾਰੀਆ ਟੈਕ ਜ਼ੋਨ, ਅਤੇ ਏਅਰਟੈਲ ਵਰਗੀਆਂ ਨਾਮੀ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਬਾਇਓਡਾਟਾ ਲੈ ਕੇ ਸਵੇਰੇ 9.30 ਵਜੇ ਪਹੁੰਚ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News