ਨਵੀਂ ਉਦਯੋਗਿਕ ਨੀਤੀ 'ਚ ਸਨਅਤਕਾਰਾਂ ਦਾ ਰਖਾਂਗੇ ਵਿਸ਼ੇਸ਼ ਧਿਆਨ- ਈ.ਟੀ.ਓ.

Monday, Dec 12, 2022 - 05:45 PM (IST)

ਨਵੀਂ ਉਦਯੋਗਿਕ ਨੀਤੀ 'ਚ ਸਨਅਤਕਾਰਾਂ ਦਾ ਰਖਾਂਗੇ ਵਿਸ਼ੇਸ਼ ਧਿਆਨ- ਈ.ਟੀ.ਓ.

ਅੰਮ੍ਰਿਤਸਰ (ਨੀਰਜ) : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 'ਚ ਬਿਜਲੀ ਦੇ ਖੇਤਰ 'ਚ ਸਨਅਤਕਾਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਤਾਂ ਜੋ ਪੰਜਾਬ ਦੀ ਸਨਅਤ ਮੁੜ ਆਪਣੇ ਪੈਰਾਂ ਦੇ ਖੜ੍ਹੀ ਹੋ ਸਕੇ। ਈ.ਟੀ.ਓ. ਨੇ ਪੀ.ਐੱਚ.ਡੀ.ਚੈਂਬਰ ਆਫ਼ ਕਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 16ਵੇਂ ਪਾਈਟੈਕਸ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਇਹ ਵੀ ਪੜ੍ਹੋ- ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ

ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਬਿਜਲੀ ਸਮਰੱਥਾ ਨੂੰ ਵਧਾ ਕੇ 24 ਘੰਟੇ ਬਿਜਲੀ ਦੀ ਸਪਲਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ 86 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ ਅਤੇ ਜਿਨ੍ਹਾਂ ਨੂੰ ਵਧਾ ਕੇ ਅਸੀਂ 93 ਫ਼ੀਸਦੀ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਟੂਰਿਜ਼ਮ, ਐਗਰੀਕਲਚਰ ਅਤੇ ਟੈਕਸਟਾਈਲ ਪੰਜਾਬ ਦੇ ਲੋਕਾਂ ਦਾ ਮੁੱਖ ਆਧਾਰ ਹੈ ਅਤੇ ਸਰਕਾਰ ਆਪਣੀ ਨੀਤੀ ਬਣਾਉਣ ਸਮੇਂ ਇਨ੍ਹਾਂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਵੇਗੀ। 

ਈ.ਟੀ.ਓ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਵਿਚ ਨਿਵੇਸ਼ ਕਰਨ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪੰਜਾਬ ਵਿਚ ਵੱਧ ਤੋਂ ਵੱਧ ਉਦਯੋਗ ਆਉਣ ਤਾਂ ਜੋ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਸਕਣ ਅਤੇ ਬੇਰੁਜ਼ਗਾਰੀ ਦਾ ਖਾਤਮਾ ਕੀਤਾ ਜਾ ਸਕੇ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਇਆ ਜਾਵੇ।

ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਮਹਿਲਾ ਦੀ ਲਈ ਜਾਨ, ਰੋ-ਰੋ ਕੇ ਪਰਿਵਾਰ ਦਾ ਹੋਇਆ ਬੁਰਾ ਹਾਲ

ਇਸ ਮੌਕੇ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰਾਲਾ ਬੋਰਡ ਦੇ ਮੈਂਬਰ ਡਾ. ਅਸ਼ੋਕ ਖੰਨਾ ਅਤੇ ਪੀ.ਐੱਚ.ਡੀ. ਚੈਂਬਰ ਆਫ਼ ਕਮਰਸ ਪੰਜਾਬ ਦੇ ਚੇਅਰਮੈਨ ਨੇ ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੂੰ ਉਥੇ ਪਹੁੰਚਣ 'ਤੇ ਬੁਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ ਅਤੇ ਸ੍ਰੀ ਪਿਆਰੇ ਲਾਲ ਸੇਠ ਵੀ ਹਾਜ਼ਰ ਸਨ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News