MP ਸੰਨੀ ਦਿਓਲ ਦੀ ਅਣਗਹਿਲੀ ਕਾਰਨ ਪ੍ਰਭਾਵਿਤ ਹੋਇਆ ਉਦਯੋਗ ਅਤੇ ਵਪਾਰ, ਜਾਣੋ ਕਿਵੇਂ
Thursday, Aug 31, 2023 - 01:23 PM (IST)
ਪਠਾਨਕੋਟ (ਆਦਿੱਤਿਆ)- ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ ਪਠਾਨਕੋਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ਕਾਰਨ ਜਲਦੀ ਹੀ ਪਠਾਨਕੋਟ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਇਸ ਨਾਲ ਇਲਾਕੇ ਦੇ ਲੋਕ ਰਾਹਤ ਮਹਿਸੂਸ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਸਲੇ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ ਫੈੱਡਰੇਸ਼ਨ ਆਫ਼ ਸਮਾਲ ਇੰਡਸਟਰੀਜ਼ ਆਫ਼ ਇੰਡੀਆ ਦੇ ਡਾਇਰੈਕਟਰ ਅਭਿਨਵ ਮਹਾਜਨ ਨੇ ਪਠਾਨਕੋਟ ਹਵਾਈ ਅੱਡੇ ਨੂੰ ਉਡਾਨ ਸਕੀਮ ਵਿਚ ਸ਼ਾਮਲ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਸਕੀਮ ਤਹਿਤ ਜਲਦੀ ਤੋਂ ਜਲਦੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ
ਅਭਿਨਵ ਨੇ ਕਿਹਾ ਕਿ ਗੁਰਦਾਸਪੁਰ-ਪਠਾਨਕੋਟ ਹਲਕੇ ਤੋਂ ਸੰਸਦ ਮੈਂਬਰ ਸੰਨੀ ਦਿਓਲ ਕੋਲ ਵਾਰ-ਵਾਰ ਇਹ ਮੰਗ ਰੱਖਣ ਦੇ ਬਾਵਜੂਦ ਉਨ੍ਹਾਂ ਨੇ ਇਸ ਦਾ ਹੱਲ ਨਹੀਂ ਕੀਤਾ। ਪਠਾਨਕੋਟ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਕਾਰਨ ਇਲਾਕੇ ਦੇ ਵਪਾਰੀਆਂ ਨੂੰ ਆਪਣੇ ਕਾਰੋਬਾਰ ਲਈ ਦਿੱਲੀ ਅਤੇ ਹੋਰ ਵੱਡੇ ਸ਼ਹਿਰਾਂ ਵਿਚ ਸਮੇਂ ਸਿਰ ਪਹੁੰਚਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਠਾਨਕੋਟ ਹਵਾਈ ਅੱਡਾ ਬੰਦ ਹੋਣ ਕਾਰਨ ਉਦਯੋਗ ਅਤੇ ਵਪਾਰ ਪ੍ਰਭਾਵਿਤ ਹੋਇਆ ਹੈ। ਸੰਸਦ ਮੈਂਬਰ ਸੰਨੀ ਦਿਓਲ ਦੀ ਅਣਗਹਿਲੀ ਕਾਰਨ ਇਹ ਹਲਕਾ ਕਾਫੀ ਪੱਛੜ ਗਿਆ ਹੈ।
ਇਹ ਵੀ ਪੜ੍ਹੋ- ਬਟਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਇਕ ਦੇ ਲੱਗੀ ਗੋਲ਼ੀ
ਅਭਿਨਵ ਨੇ ਕਿਹਾ ਕਿ ਪਠਾਨਕੋਟ ਏਅਰਪੋਰਟ ਦੇ ਖੁੱਲ੍ਹਣ ਨਾਲ ਸਥਾਨਕ ਲੋਕਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ, ਵਪਾਰੀਆਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ ਅਤੇ ਪਠਾਨਕੋਟ ਵਿਚ ਯਾਤਰੀਆਂ ਦੀ ਗਿਣਤੀ ਵਧਣ ਨਾਲ ਇਥੋਂ ਦੇ ਕਾਰੋਬਾਰ ਵਿਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ- ਚਾਚਾ ਸਹੁਰੇ ਦੀ ਸ਼ਰਮਨਾਕ ਕਰਤੂਤ, ਭੱਦੀ ਸ਼ਬਦਾਵਲੀ ਲਿਖ ਵਾਇਰਲ ਕੀਤੀਆਂ ਨੂੰਹ ਦੀਆਂ ਤਸਵੀਰਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8