ਵੱਧ ਰਹੀ ਮਹਿੰਗਾਈ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲੋਪੋਕੇ ਦੀ ਅਗਵਾਈ ਹੇਠ ਲਾਇਆ ਧਰਨਾ

03/08/2021 2:33:08 PM

ਚੋਗਾਵਾਂ (ਹਰਜੀਤ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਡਾ ਖਿਆਲਾਂ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਲੋਪੋਕੇ ਨੇ ਕਿਹਾ ਕਿ ਜਿਥੇ ਕੇਂਦਰ ਸਰਕਾਰ ਖੇਤੀ ਖ਼ਿਲਾਫ਼ ਕਾਲ਼ੇ ਕਾਨੂੰਨ ਬਣਾ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ, ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਪੰਜਾਬ ਦੇ ਨਾਲ ਧੋਖਾ ਕੀਤਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਰਾਣਾ ਰਣਬੀਰ ਸਿੰਘ ਲੋਪੋਕੇ, ਸਰਬਜੀਤ ਸਿੰਘ ਲੋਧੀਗੁਜਰ, ਸਵਿੰਦਰ ਸਿੰਘ ਝੰਜੋਟੀ, ਪਰਮਜੀਤ ਸਿੰਘ ਵਣੀਏਕੇ, ਹਰਜੀਤ ਸਿੰਘ ਵਰਨਾਲੀ, ਰਾਜਾ ਲੰਦੇਹ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਹਾਜ਼ਰ ਸਨ।   


rajwinder kaur

Content Editor

Related News