ਸਕੂਲ ਵਿਚ ਬੱਚਿਆਂ ਨੂੰ ਦਿੱਤੀ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ
Thursday, Jul 11, 2024 - 04:08 PM (IST)

ਗੁਰਦਾਸਪੁਰ(ਹਰਮਨ)-ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸਪਰਿਗ ਫੀਲਡ ਇੰਟਰਨੈਸ਼ਨਲ ਸਕੂਲ ਔਜਲਾ ਬਾਈਪਾਸ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਨੂੰ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫਿਕ ਪੁਲਸ ਨੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਾਲ ਹੀ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਉਨ੍ਹਾਂ ਐਕਸੀਡੈਂਟ ਪੀੜਤ ਵਿਅਕਤੀ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਹੈਲਪਲਾਈਨ ਨੰਬਰ 1033 ਬਾਰੇ ਜਾਗਰੂਕ ਕੀਤਾ ਗਿਆ ਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਾਰਨ ਨਾਲ ਹੋਣ ਵਾਲੇ ਹਾਦਸਿਆਂ ਬਾਰੇ ਦੱਸਿਆ । ਇਸ ਮੌਕੇ ਏ.ਐੱਸ.ਆਈ ਅਮਨਦੀਪ ਸਿੰਘ ਪ੍ਰਿੰਸੀਪਲ ਰਜਨੀ ਸ਼ਰਮਾ, ਉਪਾਸਨਾ, ਜਸਕਰਨ ਕੌਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8