ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ
Friday, Aug 16, 2024 - 06:04 PM (IST)
ਗੁਰਦਾਸਪੁਰ (ਹਰਮਨ,ਵਿਨੋਦ)-ਜ਼ਿਲ੍ਹਾ ਟ੍ਰੈਫਿਕ ਪੁਲਸ ਐਜੂਕੇਸ਼ਨ ਸੈਲ ਵੱਲੋਂ ਅੱਜ ਸੁਮਿਤਰਾ ਦੇਵੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ’ਚ ਪ੍ਰਿੰਸੀਪਲ ਜਯੋਤੀ ਬਾਲਾ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਏ. ਐੱਸ. ਆਈ. ਸੁਭਾਸ਼ ਚੰਦਰ ਅਤੇ ਅਮਨਦੀਪ ਸਿੰਘ ਨੇ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਦੱਸਿਆ ਕਿ ਡਰਾਈਵਿੰਗ ਕਰਦੇ ਆਪਣੇ ਵਾਹਨ ਦੇ ਕਾਗਜ਼ਾਤ ਹਮੇਸ਼ਾ ਆਪਣੇ ਕੋਲ ਰਖਣੇ ਚਾਹੀਦੇ ਹਨ ਕਿਉਂਕਿ ਸਰਕਾਰ ਵਲੋਂ ਜਾਰੀ ਹਿਦਾਇਤਾਂ ’ਚ ਹਰ ਵਾਹਨ ਚਾਲਕ ਕੋਲ ਆਪਣਾ ਲਾਇਸੈਂਸ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਭਰ ਵਿਚ 52 ਜੱਜਾਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਹੈਲਮੇਟ ਪਾ ਕੇ ਰੱਖਣਾ ਚਾਹੀਦਾ ਹੈ,ਕਿਉਂਕਿ ਹੈਲਮੇਟ ਸਿਰ ਦਾ 90% ਬਚਾਅ ਕਰਦਾ ਹੈ। ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਲਗਾ ਕੇ ਰੱਖਣੀ ਚਾਹੀਦੀ ਹੈ ਅਤੇ ਪਿੱਛੇ ਬੈਠੀ ਸਵਾਰੀ ਨੂੰ ਵੀ ਸੀਟ ਬੈਲਟ ਲਗਾਉਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਟ੍ਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਅਤੇ ਸਕੂਲ ਦੇ ਸਟਾਫ ਸਵਨ, ਸੋਨੂੰ, ਸ਼ਿਵਾਨੀ, ਮੈਨੂੰ, ਮਨਿੰਦਰ, ਯੋਗਿਤਾ,ਗੀਤਿਕਾ ਨੇ ਆਏ ਹੋਏ ਟ੍ਰੈਫਿਕ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8