ਪੁਰਾਣੀ ਰੰਜਿਸ਼ਨ ਤਹਿਤ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਔਰਤ ਸਣੇ 6 ਵਿਰੁੱਧ ਕੇਸ ਦਰਜ

Saturday, Jan 04, 2025 - 06:37 PM (IST)

ਪੁਰਾਣੀ ਰੰਜਿਸ਼ਨ ਤਹਿਤ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਔਰਤ ਸਣੇ 6 ਵਿਰੁੱਧ ਕੇਸ ਦਰਜ

ਬਟਾਲਾ (ਸਾਹਿਲ)- ਪੁਰਾਣੀ ਰੰਜਿਸ਼ਨ ਤਹਿਤ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਕਥਿਤ ਦੋਸ਼ ਹੇਠ ਔਰਤ ਸਣੇ 6 ਜਣਿਆਂ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਵੱਲੋਂ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਭੁਪਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਧੀਰ ਨੇ ਦੱਸਿਆ ਕਿ ਉਹ ਬੀਤੀ 5 ਦਸੰਬਰ ਨੂੰ ਸ਼ਾਮ ਸਾਢੇ 6 ਵਜੇ ਦੇ ਕਰੀਬ ਆਪਣੇ ਚਾਚੇ ਅਵਤਾਰ ਸਿੰਘ ਦੇ ਘਰ ਜਾ ਰਿਹਾ ਸੀ ਕਿ ਪਿੰਡ ਦੇ ਰਹਿਣ ਵਾਲੇ 5 ਵਿਅਕਤੀਆਂ ਨੇ ਪਿੰਡ ਦੀ ਇਕ ਔਰਤ ਵੱਲੋਂ ਦਿੱਤੀ ਹੱਲਾਸ਼ੇਰੀ ’ਤੇ ਉਧਾਰ ਦਿੱਤੇ ਪੈਸੇ ਮੰਗਣ ਦੀ ਰੰਜਿਸ਼ ਰੱਖਦੇ ਹੋਏ ਉਸ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਦਰ ਵਿਖੇ ਬਣਦੀਆਂ ਧਾਰਾਵਾਂ ਹੇਠ ਸਬੰਧਤ 5 ਵਿਅਕਤੀਆਂ ਅਤੇ ਇਕ ਔਰਤ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਜਲੰਧਰ ਦੀ ਸਿਆਸਤ 'ਚ ਵੱਡਾ ਧਮਾਕਾ ਹੋਣ ਦੇ ਆਸਾਰ ! ਵਧੀ ਹਲਚਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News