ਮਾਮੂਲੀ ਤਕਰਾਰ ਦੇ ਚੱਲਦਿਆਂ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ
Saturday, Jul 26, 2025 - 11:57 AM (IST)

ਤਰਨਤਾਰਨ(ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮਾਮੂਲੀ ਤਕਰਾਰ ਦੇ ਚੱਲਦਿਆਂ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ’ਚ 4 ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨੋਨੇ ਨੇ ਦੱਸਿਆ ਕਿ ਬੀਤੀ 22 ਜੁਲਾਈ ਨੂੰ ਪੀਰਾਂ ਦੇ ਮੇਲੇ ਵਿਚ ਸੇਵਾ ਕਰ ਰਿਹਾ ਸੀ ਤਾਂ ਇਸ ਦੌਰਾਨ ਜਦ ਉਹ ਗਰਾਊਂਡ ਵਿਚ ਕਬੱਡੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਲੱਗਾ ਤਾਂ ਕਰਮਜੀਤ ਸਿੰਘ ਉਰਫ਼ ਮਨੀ, ਮਨਦੀਪ ਸਿੰਘ ਉਰਫ਼ ਦੀਪੂ, ਬੀਰ ਸਿੰਘ ਅਤੇ ਹਰਪਾਲ ਸਿੰਘ ਨੇ ਹਮਸਲਾਹ ਹੋ ਕੇ ਉਸ ਦੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਹਵਾਈ ਫਾਇਰ ਕਰਦੇ ਹੋਏ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਵਜ੍ਹਾ ਇਹ ਕਿ ਮੇਲੇ ਤੋਂ ਇਕ ਦਿਨ ਪਹਿਲਾਂ ਉਸ ਦੀ ਉਕਤ ਲੋਕਾਂ ਨਾਲ ਮਾਮੂਲੀ ਤਕਰਾਰ ਹੋਈ ਸੀ। ਇਸ ਸਬੰਧੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਕਰਮਜੀਤ ਸਿੰਘ ਉਰਫ਼ ਮਨੀ ਪੁੱਤਰ ਮਹਿੰਦਰ ਸਿੰਘ, ਮਨਦੀਪ ਸਿੰਘ ਉਰਫ਼ ਦੀਪੂ ਪੁੱਤਰ ਹਰਪਾਲ ਸਿੰਘ, ਬੀਰ ਸਿੰਘ ਪੁੱਤਰ ਦਾਰਾ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਨੋਨੇ ਦੇ ਖ਼ਿਲਾਫ਼ ਮੁਕੱਦਮਾ ਨੰਬਰ 174 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8