ਗੈਂਗਵਾਰ ਮਾਮਲਾ : ਜ਼ਖਮੀ ਗੈਂਗਸਟਰ ਕੇਸ਼ਵ ਅਤੇ ਅਰਸ਼ਦ ਖ਼ਾਨ ਦਾ ਸਖ਼ਤ ਪੁਲਸ ਪ੍ਰਬੰਧਾਂ ਹੇਠ ਚੱਲ ਰਿਹਾ ਇਲਾਜ
03/02/2023 3:52:48 PM

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਗੈਂਗਵਾਰ ’ਚ ਜ਼ਖ਼ਮੀ ਦੋ ਹਵਾਲਾਤੀਆਂ ਦਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੁਲਸ ਦੇ ਸਖ਼ਤ ਪ੍ਰਬੰਧਾਂ ਹੇਠ ਜਾਰੀ ਹੈ। ਜ਼ਿਕਰਯੋਗ ਹੈ ਕਿ ਦੋਵੇਂ ਹਵਾਲਾਤੀਆਂ ਨੂੰ ਗੰਭੀਰ ਜ਼ਖ਼ਮੀ ਹੋਣ ਦੇ ਚੱਲਦਿਆਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਲਿਜਾਇਆ ਗਿਆ ਸੀ, ਜਿੱਥੇ ਮਰੀਜ਼ਾਂ ਦੀ ਹਾਲਤ ਨੂੰ ਵੇਖਦੇ ਹੋਏ ਇਨ੍ਹਾਂ ਦਾ ਇਲਾਜ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਕਰਨ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ- ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੜ ਚੁੱਕੇ ਸਵਾਲ, ਟਵੀਟ ਕਰ ਕਹੀ ਵੱਡੀ ਗੱਲ
ਜ਼ਿਕਰਯੋਗ ਹੈ ਕਿ ਸਾਲ ਬੀਤੇ ਐਤਵਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੁਖਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਕਤਲ ਕਾਂਡ ’ਚ ਨਾਮਜ਼ਦ ਗੈਂਗਸਟਰਾਂ ਦੀ ਆਪਸ ’ਚ ਹੋਈ ਗੈਂਗਵਾਰ ਦੌਰਾਨ ਮਨਦੀਪ ਸਿੰਘ ਉਰਫ਼ ਤੂਫ਼ਾਨ ਅਤੇ ਮਨਮੋਹਨ ਸਿੰਘ ਉਰਫ਼ ਮੋਹਨਾ ਦੀ ਮੌਤ ਹੋ ਗਈ ਸੀ। ਜਦਕਿ ਕਿ ਕੇਸ਼ਵ ਕੁਮਾਰ ਪੁੱਤਰ ਲਾਲ ਚੰਦ ਅਤੇ ਅਰਸ਼ਦ ਖ਼ਾਨ ਪੁੱਤਰ ਰਜਾਕ ਖ਼ਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਪਹਿਲਾਂ ਤਰਨਤਾਰਨ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ, ਸਿਰ ’ਚ ਸੱਟ ਜ਼ਿਆਦਾ ਲੱਗਣ ਕਾਰਨ ਦੋਵਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਲਿਜਾਇਆ ਗਿਆ, ਡਾਕਟਰਾਂ ਨੇ ਦੋਵਾਂ ਦੀ ਸਥਿਤੀ ਨੂੰ ਵੇਖਦੇ ਹੋਏ ਵਾਪਸ ਤਰਨਤਾਰਨ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੁਲਸ ਦੇ ਸਖ਼ਤ ਪ੍ਰਬੰਧਾ ਹੇਠ ਦੋਵਾਂ ਗੈਂਗਸਟਰਾਂ ਦਾ ਇਲਾਜ ਜਾਰੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਦੋ ਮਰੀਜ਼ਾਂ ਦੀ ਹਾਲਤ ’ਚ ਪਹਿਲਾਂ ਨਾਲੋਂ ਕਾਫ਼ੀ ਜ਼ਿਆਦਾ ਸੁਧਾਰ ਆ ਰਿਹਾ ਹੈ, ਜਿਸ ਤੋਂ ਬਾਅਦ ਦੋਵਾਂ ਨੂੰ ਹੋਰ ਡਾਕਟਰਾਂ ਦੀ ਸਲਾਹ ਦੌਰਾਨ ਡਿਸਚਾਰਜ਼ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਕੇਸ਼ਵ ਅਤੇ ਅਰਸ਼ਦ ਖ਼ਾਨ ਦੀ ਸੁਰੱਖਿਆ ਲਈ ਪੁਲਸ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਨਾਮਜ਼ਦ ਹੋਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਤੋਂ ਬਾਅਦ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਂਦੇ ਹੋਏ ਪੁੱਛਗਿੱਛ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।