ਇਨੋਵਾ ਗੱਡੀ ’ਚ ਸਵਾਰ ਦੋ ਨੌਜਵਾਨ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

07/16/2022 11:38:44 AM

ਗੁਰਦਾਸਪੁਰ (ਵਿਨੋਦ) - ਥਾਣਾ ਸਦਰ ਪੁਲਸ ਨੇ ਇਨੋਵਾ ਗੱਡੀ ’ਚ ਸਵਾਰ ਦੋ ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਬੱਬਰੀ ਬਾਈਪਾਸ ਨਾਕਾ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਰਛਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਬੱਬਰੀ ਬਾਈਪਾਸ ਵਿਖੇ ਪੁਲਸ ਪਾਰਟੀ ਦੇ ਨਾਲ ਨਾਕਾਬੰਦੀ ਰੋਜ਼ਾਨਾਂ ਦੀ ਤਰ੍ਹਾਂ ਕੀਤੀ ਹੋਈ ਸੀ। ਇਸ ਦੌਰਾਨ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। 

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਬਟਾਲਾ ਸਾਇਡ ਵੱਲੋਂ ਇਕ ਇਨੋਵਾ ਗੱਡੀ ਨੰਬਰ ਪੀਬੀ06-ਏ.ਜੈੱਡ 6203 ਆਈ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਰ ਦੀ ਤਾਲਾਸ਼ੀ ਲਈ ਗਈ। ਤਾਲਾਸ਼ੀ ਦੌਰਾਨ ਗੱਡੀ ਦੇ ਡੈਸ ਬੋਰਡ ਵਿਚੋਂ ਦੋ ਚਿੱਟੇ ਰੰਗ ਦੇ ਮੋਮੀ ਲਿਫਾਫਿਆਂ ਵਿਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ। ਜਿਸ ਨੂੰ ਖੋਲ੍ਹ ਕੇ ਜਦ ਵੇਖਿਆ ਗਿਆ ਤਾਂ ਉਹ 50 ਗ੍ਰਾਮ ਹੈਰੋਇਨ ਪਾਈ ਗਈ। ਗੱਡੀ ’ਚ ਸਵਾਰ ਦੋਵਾਂ ਦੋਸ਼ੀਆਂ ਰਮਜਾਨ ਮਸੀਹ ਉਰਫ ਚੀਨੀ ਪੁੱਤਰ ਨਾਜ਼ਰ ਮਸੀਹ, ਸ਼ਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀਆਨ ਬਰਿਆਰ ਨੂੰ ਗ੍ਰਿਫ਼ਤਾਰ ਕਰਕੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)


rajwinder kaur

Content Editor

Related News