SSP ਹਰੀਸ਼ ਦਯਾਮਾ ਦੇ ਨਿਦੇਸ਼ਾਂ ''ਤੇ ਐੱਸ. ਪੀ (ਡੀ) ਨੇ ਸਰਹੱਦੀ ਖੇਤਰ ਅੰਦਰ ਨਾਕਿਆਂ ਦਾ ਲਿਆ ਜਾਇਜ਼ਾ
Friday, Nov 15, 2024 - 02:15 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਖੇਤਰ ਬਮਿਆਲ ਸੈਕਟਰ ਅੰਦਰ ਡਰੋਨ ਦੀ ਹਰਕਤ ਵੇਖਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਪੁਲਸ ਵੱਲੋਂ ਸਰਹੱਦੀ ਖੇਤਰਾਂ ਅੰਦਰ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਸਖ਼ਤੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਸਰਹੱਦੀ ਇਲਾਕੇ ਅੰਦਰ ਪੁਲਸ ਨਾਕਿਆਂ ਵਿੱਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਦਮਾਯਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਰਹੱਦੀ ਖੇਤਰ ਅਧੀਨ ਆਉਂਦੇ ਪੁਲਸ ਦੇ ਵੱਖ-ਵੱਖ ਨਾਕਿਆਂ ਦਾ ਐੱਸ. ਪੀ (ਡੀ) ਗੁਰਦਾਸਪੁਰ ਬਲਵਿੰਦਰ ਸਿੰਘ ਰੰਧਾਵਾ ਵੱਲੋਂ ਨਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪੁਲਸ ਸਟੇਸ਼ਨ ਬਹਿਰਾਮਪੁਰ ਅਤੇ ਦੋਰਾਂਗਲਾ ਅਧੀਨ ਆਉਂਦੇ ਸਰਹੱਦੀ ਖੇਤਰ ਦੇ ਵੱਖ-ਵੱਖ ਨਾਕਿਆਂ ਦਾ ਜਾਇਜ਼ਾ ਲਿਆ ਗਿਆ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਉਨ੍ਹਾਂ ਦੱਸਿਆ ਕਿ ਪੁਲਸ ਆਮ ਲੋਕਾਂ ਦੀ ਮਾਲ ਜਾਨ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਬਰ-ਬਰ ਤਿਆਰ ਹੈ ਅਤੇ ਪੁਲਸ ਵੱਲੋਂ ਸਰਹੱਦੀ ਖੇਤਰ ਅੰਦਰ ਪੂਰੀ ਸਖ਼ਤੀ ਨਾਲ ਨਾਕੇ ਲਗਾਏ ਹੋਏ ਹਨ ਅਤੇ ਹਰੇਕ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਮਿਲਦੀ ਹੈ ਤਾਂ ਉਹ ਤੁਰੰਤ ਆਪਣੇ ਸਬੰਧਤ ਥਾਣੇ ਸੂਚਿਤ ਕਰਨ। ਪੁਲਸ ਨੂੰ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਥਾਣਾ ਮੁਖੀ ਦੋਰਾਂਗਲਾ ਦਵਿੰਦਰ ਕੁਮਾਰ, ਬਹਿਰਾਮਪੁਰ ਮੁਖੀ ਉਕਾਰ ਸਿੰਘ ਸਮੇਤ ਭਾਰੀ ਗਿਣਤੀ 'ਚ ਹਾਜ਼ਰ ਸਨ।
ਇਹ ਵੀ ਪੜ੍ਹੋ- 20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8