ਕੁੜੀਆਂ ਨੂੰ ਵਿਦੇਸ਼ ਜਾਣ ਦੀ ਬਜਾਏ ਹਰ ਖੇਤਰ ’ਚ ਅੱਗੇ ਆਉਣਾ ਚਾਹੀਦੈ : ਡਾ: ਗੁਰਪ੍ਰੀਤ ਕੌਰ ਮਾਨ
Saturday, Oct 01, 2022 - 11:06 AM (IST)

ਅੰਮ੍ਰਿਤਸਰ (ਕਮਲ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਨ੍ਹਾਂ ਦੀ ਮਾਤਾ ਤੇ ਭੈਣ ਮਨਦੀਪ ਕੌਰ ਬੀਤੇ ਦਿਨ ਰਣਜੀਤ ਐਵੇਨਿਊ ਵਿਖੇ ਇਕ ਵਿਸ਼ੇਸ਼ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੁੱਜੇ। ਇਸ ਦੌਰਾਨ ਹਲਕਾ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਦੇ ਪਰਿਵਾਰ ਦਾ ਸ਼ਾਨਦਾਰ ਸਵਾਗਤ ਕੀਤਾ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਨਾਨੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਨੌਜਵਾਨ ਕੁੜੀਆਂ ਨੂੰ ਪੜ੍ਹ-ਲਿਖ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਵਿਦੇਸ਼ ਜਾਣ ਦੀ ਬਜਾਏ ਪੰਜਾਬ ’ਚ ਰਹਿ ਕੇ ਹਰ ਖੇਤਰ ਵਿਚ ਅੱਗੇ ਆਉਣਾ ਚਾਹੀਦਾ ਹੈ। ਇਸ ਦੌਰਾਨ ਵਿਧਾਇਕ ਜੀਵਨਜੋਤ ਕੌਰ ਨੇ ਮਾਨ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਕੌਂਸਲਰ ਜਰਨੈਲ ਢੋਟ, ਕਪਿਲ ਚੱਢਾ, ਮੈਡਮ ਵਿੰਨੀ ਸੰਧੂ ਆਦਿ ਹਾਜ਼ਰ ਸਨ।