ਪੁਲਸ ਬੈਰੀਕੇਡ ਕਰ ਰਹੇ ਪੰਜਾਬੀ ਮਾਂ ਬੋਲੀ ਦਾ ਅਪਮਾਨ, ਥਾਣਾ ਰੰਗੜ ਨੰਗਲ ਦੀ ਬਜਾਏ ‘ਥਾਨਾ’ ਲਿਖ ਕੀਤੀ ਖਾਨਾਪੂਰਤੀ

Friday, Jun 09, 2023 - 03:54 PM (IST)

ਪੁਲਸ ਬੈਰੀਕੇਡ ਕਰ ਰਹੇ ਪੰਜਾਬੀ ਮਾਂ ਬੋਲੀ ਦਾ ਅਪਮਾਨ, ਥਾਣਾ ਰੰਗੜ ਨੰਗਲ ਦੀ ਬਜਾਏ ‘ਥਾਨਾ’ ਲਿਖ ਕੀਤੀ ਖਾਨਾਪੂਰਤੀ

ਅੱਚਲ ਸਾਹਿਬ (ਗੋਰਾ ਚਾਹਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਵੱਖ-ਵੱਖ ਅਦਾਰਿਆਂ ਤੋਂ ਇਲਾਵਾ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੀ ਵੱਖ-ਵੱਖ ਤਰ੍ਹਾਂ ਦੇ ਕੰਧਾਂ ਤੇ ਮਾਡਲ ਬਣਾ ਕੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਵੱਖ-ਵੱਖ ਸਮੇਂ ’ਤੇ ਅਧਿਆਪਕਾਂ ਦੇ ਸੈਮੀਨਾਰ ਲਗਾ ਕੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

ਉਥੇ ਹੀ ਪੁਲਸ ਜ਼ਿਲ੍ਹਾ ਬਟਾਲਾ ਵੱਲੋਂ ਪੰਜਾਬੀ ਮਾਂ ਬੋਲੀ ਦਾ ਅਪਮਾਨ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਅੱਡਾ ਅੱਚਲ ਸਾਹਿਬ ਵਿਖੇ ਟ੍ਰੈਫ਼ਿਕ ਕੰਟਰੋਲ ਕਰਨ ਵਾਸਤੇ ਲਗਾਏ ਬੈਰੀਕੇਡ ’ਤੇ ਥਾਣਾ ਰੰਗੜ ਨੰਗਲ ਲਿਖਣ ਦੀ ਬਜਾਏ ‘ਥਾਨਾ’ ਰੰਗੜ ਨੰਗਲ ਲਿਖਿਆ ਗਿਆ ਹੈ, ਜਿਸ ਨਾਲ ਬਟਾਲਾ ਜਲੰਧਰ ਰੋਡ ਤੋਂ ਗੁਜਰਨ ਵਾਲੇ ਲੋਕਾਂ ਦੇ ਦਿਲਾਂ ’ਚ ਕਾਫ਼ੀ ਠੇਸ ਪਹੁੰਚ ਰਹੀ ਹੈ।

ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ

ਇਸ ਮੌਕੇ ਲੋਕਾਂ ਨੇ ਬਟਾਲਾ ਦੇ ਐੱਸ. ਐੱਸ. ਪੀ. ਅਸ਼ਵਿਨੀ ਗੋਟਿਆਲ ਤੋਂ ਮੰਗ ਕੀਤੀ ਕਿ ਇਨ੍ਹਾਂ ਬੈਰੀਕੇਡਾਂ ’ਤੇ ਪੰਜਾਬੀ ਮਾਂ ਬੋਲੀ ਨੂੰ ਸਹੀ ਕਰ ਕੇ ਲਿਖਿਆ ਜਾਵੇ ਤਾਂ ਜੋ ਨੌਜਵਾਨ ਪੀੜੀ ਆਪਣੀ ਪੰਜਾਬੀ ਮਾਂ ਬੋਲੀ ਨੂੰ ਪ੍ਰਤੀ ਚੰਗੀ ਤਰ੍ਹਾਂ ਜਾਣੂ ਹੋ ਸਕੇ।

ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Anuradha

Content Editor

Related News