ਮਜੀਠਾ ਦੇ ਵਾਰਡ ਨੰਬਰ 2 ਅਤੇ 5 ''ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ

Friday, May 29, 2026 - 12:23 PM (IST)

ਮਜੀਠਾ ਦੇ ਵਾਰਡ ਨੰਬਰ 2 ਅਤੇ 5 ''ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ

ਅੰਮ੍ਰਿਤਸਰ- ਮਜੀਠਾ ਹਲਕੇ ਵਿੱਚ ਨਗਰ ਕੌਂਸਲ ਚੋਣਾਂ ਦੇ ਨਤੀਜੇ ਦਿਲਚਸਪ ਬਣੇ ਹੋਏ ਹਨ। ਹੁਣ ਤੱਕ ਮਿਲੇ ਰੁਝਾਨਾਂ ਮੁਤਾਬਕ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਵਾਰਡ ਨੰਬਰ 5 ਤੋਂ ਸੱਤਾਧਾਰੀ ਪਾਰਟੀ ਜਿੱਤ ਵੱਲ ਵੱਧਦੀ ਨਜ਼ਰ ਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਜੀਠਾ ਹਲਕਾ ਕਾਫੀ ਚਰਚਾ ਵਿੱਚ ਰਹਿਣ ਕਾਰਨ ਗਿਣਤੀ ਪ੍ਰਕਿਰਿਆ 'ਤੇ ਸਭ ਦੀ ਨਜ਼ਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਾਰਡ ਨੰਬਰ 2 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਵਾਰਡ ਨੰਬਰ 5 ਵਿੱਚ ਸੱਤਾਧਾਰੀ ਪਾਰਟੀ ਦੀ ਸਥਿਤੀ ਮਜ਼ਬੂਤ ਬਣੀ ਹੋਈ ਹੈ।

ਇਹ ਵੀ ਪੜ੍ਹੋ- ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ

ਉਨ੍ਹਾਂ ਦੱਸਿਆ ਕਿ ਮਜੀਠਾ ਨਗਰ ਕੌਂਸਲ ਦੇ 11 ਵਾਰਡਾਂ ਲਈ 13 ਬੂਥ ਬਣਾਏ ਗਏ ਹਨ ਅਤੇ ਗਿਣਤੀ ਜਲਦ ਪੂਰੀ ਹੋ ਜਾਵੇਗੀ। ਇਸ ਦੌਰਾਨ ਵਾਰਡ ਨੰਬਰ 2 ਵਿੱਚ ਕੁਝ ਤਕਨੀਕੀ ਦਿੱਕਤਾਂ ਆਉਣ ਕਾਰਨ ਵੋਟਾਂ ਦੀ ਮੁੜ ਗਿਣਤੀਲ ਸ਼ੁਰੂ ਕਰਵਾਈ ਗਈ ਸੀ। ਹਾਲਾਂਕਿ ਹੁਣ ਸਥਿਤੀ ਸਪਸ਼ਟ ਹੈ ਅਤੇ ਸਾਰੇ ਉਮੀਦਵਾਰਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਹੈ।

ਇਹ ਵੀ ਪੜ੍ਹੋ- 10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ

ਏਡੀਸੀ ਨੇ ਕਿਹਾ ਕਿ ਕਾਊਂਟਿੰਗ ਸੈਂਟਰ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀਆਂ ਹਨ ਤਾਂ ਜੋ ਵੋਟਾਂ ਦੀ ਗਿਣਤੀ ਫ੍ਰੀ ਐਂਡ ਫੇਅਰ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਸਾਫ਼-ਸੁਥਰਾ ਅਤੇ ਪਾਰਦਰਸ਼ੀ ਨਤੀਜਾ ਲੋਕਾਂ ਸਾਹਮਣੇ ਲਿਆਂਦਾ ਜਾਵੇ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News