ਥਾਣਾ ਖੇਮਕਰਨ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

06/26/2022 7:24:14 PM

ਖੇਮਕਰਨ (ਸੋਨੀਆ) : ਥਾਣਾ ਖੇਮਕਰਨ ਵਿਖੇ ਥਾਣਾ ਮੁਖੀ ਇੰਸਪੈਕਟਰ ਕੰਵਲਜੀਤ ਰਾਏ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ 26 ਜੂਨ 1987 ਨੂੰ ਨਸ਼ਾ ਵਿਰੋਧੀ ਦਿਵਸ ਐਲਾਨਿਆ ਗਿਆ ਹੈ। ਇਸ ਲੜੀ ਤਹਿਤ ਖੇਮਕਰਨ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਚਲਾਈਆਂ ਜਾ ਰਹੀਆਂ ਹੈਲਪਲਾਈਨਜ਼ 112, 181 ਤੇ 1930 ਸਾਈਬਰ ਕ੍ਰਾਈਮ ਹੈਲਪਲਾਈਨ 'ਤੇ ਲੋਕ ਨਸ਼ਿਆਂ ਖ਼ਿਲਾਫ਼ ਜਾਣਕਾਰੀ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ ਤੇ ਉਸ ਨੂੰ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਐੱਸ. ਈ. ਦਿਲਬਾਗ ਸਿੰਘ, ਅਸ਼ੋਕ ਕੁਮਾਰ, ਦਲਵਿੰਦਰ ਸਿੰਘ, ਹਰਪਾਲ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ ਮੁੱਖ ਗ੍ਰੰਥੀ ਤੇ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਲੱਖ ਦਾਅਵਿਆਂ ਦੇ ਬਾਵਜੂਦ ਸਰਕਾਰੀ ਹਸਪਤਾਲ ਅਬੋਹਰ ਸਾਬਤ ਹੋ ਰਿਹਾ ਚਿੱਟਾ ਹਾਥੀ, ਨਹੀਂ ਹੋਇਆ ਕੋਈ ਵੀ ਆਪ੍ਰੇਸ਼ਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh