ਅੰਤਰਰਾਸ਼ਟਰੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਪਿਸਤੌਲਾਂ ਸਮੇਤ 2 ਗ੍ਰਿਫਤਾਰ

Thursday, Nov 27, 2025 - 03:15 PM (IST)

ਅੰਤਰਰਾਸ਼ਟਰੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਪਿਸਤੌਲਾਂ ਸਮੇਤ 2 ਗ੍ਰਿਫਤਾਰ

ਤਰਨਤਾਰਨ (ਰਮਨ ਚਾਵਲਾ, ਰਾਜੂ)- ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਸਮੱਗਲਰਾਂ ਨੂੰ ਚਾਈਨਾ ਮੇਡ ਦੋ ਪਿਸਤੌਲਾਂ, ਜ਼ਿੰਦਾ ਰੌਂਦ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਪੁਲਸ ਨੇ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਵੱਡੇ ਖੁਲਾਸੇ ਆਉਣ ਵਾਲੇ ਦਿਨਾਂ ਵਿਚ ਹੋ ਸਕਦੇ ਹਨ।

ਇਹ ਵੀ ਪੜ੍ਹੋ-  ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਨੂੰ ਜਾਰੀ ਹੋਏ ਨਵੇਂ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਡਲੀਰੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਤੋਲੋਂ 2 ਚਾਈਨਾ ਮੇਡ 30 ਬੋਰ ਪਿਸਤੌਲ, ਚਾਰ ਜ਼ਿਦਾ ਰੌਂਦ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਸ਼ੇਰ ਸਿੰਘ ਉਰਫ ਗੌਰੀ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਡਲ ਅਤੇ ਸੁਖਬੀਰ ਸਿੰਘ ਉਰਫ ਸੁੱਖਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਾਲੇਕੇ ਵਜੋਂ ਹੋਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ

ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਵੇਂ ਗ੍ਰਿਫਤਾਰ ਸਮੱਗਲਰਾਂ ਦੇ ਸਬੰਧ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਬਣੇ ਹੋਏ ਹਨ, ਜੋ ਮੋਬਾਈਲ ਦੀ ਵਰਤੋਂ ਕਰਦੇ ਹੋਏ ਡਰੋਨ ਦੀ ਮਦਦ ਨਾਲ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਸਪਲਾਈ ਕਰਨ ਦਾ ਕਾਰੋਬਾਰ ਕਰਦੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਸਬੰਧ ਕੁਝ ਗੈਂਗਸਟਰਾਂ ਨਾਲ ਵੀ ਪਾਏ ਗਏ ਹਨ, ਜਿਸ ਦਾ ਖੁਲਾਸਾ ਜਲਦ ਕੀਤਾ ਜਾਵੇਗਾ।। ਉਨ੍ਹਾਂ ਦੱਸਿਆ ਕਿ ਇਸ ਹਥਿਆਰ ਸਮੱਗਲਿੰਗ ਦੇ ਨੈੱਟਵਰਕ ਵਿਚ ਕੁਝ ਹੋਰ ਵਿਅਕਤੀਆਂ ਦੇ ਸ਼ਾਮਲ ਹੋਣ ਦੇ ਵੀ ਸੰਕੇਤ ਮਿਲ ਰਹੇ ਹਨ, ਜਿਸ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਦਾ ਖੁਲਾਸਾ ਮੀਡੀਆ ਸਾਹਮਣੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ

 

 

 

 


author

Shivani Bassan

Content Editor

Related News