ਫਰਾਂਸ ਤੋਂ ਚੱਲ ਰਹੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਹੈਰੋਇਨ ਤੇ ਡਰੱਗ ਮਨੀ ਸਮੇਤ 5 ਕਾਬੂ
Thursday, Feb 13, 2025 - 11:46 AM (IST)

ਅੰਮ੍ਰਿਤਸਰ (ਸੰਜੀਵ)- ਕਮਿਸ਼ਨਰੇਟ ਪੁਲਸ ਨੇ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਫਰਾਂਸ ਤੋਂ ਚੱਲ ਰਹੇ ਇਸ ਡਰੱਗ ਨੈੱਟਵਰਕ ਵਿਚ 5 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 2.25 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚ ਕੀਰਤਪਾਲ ਸਿੰਘ, ਕਰਨਵੀਰ ਸਿੰਘ, ਸੁਖਦੀਪ ਸਿੰਘ, ਪਿਆਰਾ ਸਿੰਘ ਅਤੇ ਪੰਕਜ ਵਰਮਾ ਸ਼ਾਮਲ ਹਨ। ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਨਾਕੇ 'ਤੇ ਰੋਕ ਲਈ IPS ਅਫ਼ਸਰ, ਫ਼ਿਰ ਜੋ ਹੋਇਆ ਜਾਣ ਰਹਿ ਜਾਓਗੇ ਦੰਗ
ਪਾਕਿ ’ਚ ਬੈਠੇ ਸਮੱਗਲਰਾਂ ਦੇ ਸੰਪਰਕ ’ਚ ਸੀ ਗਿਰੋਹ ਦਾ ਹੈਂਡਲਰ ਸਿਕੰਦਰ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਮੱਗਲਿੰਗ ਦਾ ਨੈੱਟਵਰਕ ਫਰਾਂਸ ਤੋਂ ਚਲਾਇਆ ਜਾ ਰਿਹਾ ਸੀ, ਜਿੱਥੋਂ ਗੈਂਗ ਹੈਂਡਲਰ ਸਿਕੰਦਰ ਸਿੰਘ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਦੇ ਸੰਪਰਕ ਵਿਚ ਸੀ। ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪਾਕਿਸਤਾਨ ਦੇ ਸਮਾਲਗੜ੍ਹ ਤੋਂ ਡਰੋਨ ਰਾਹੀਂ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿਚ ਭੇਜੀ ਜਾਂਦੀ ਸੀ, ਜਿਸ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਸਮੱਗਲਰ ਇਸ ਖੇਪ ਨੂੰ ਵੱਖ-ਵੱਖ ਖੇਤਰਾਂ ਵਿਚ ਬੈਠੇ ਸਪਲਾਇਰਾਂ ਅਤੇ ਡੀਲਰਾਂ ਤੱਕ ਪਹੁੰਚਾਉਂਦੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8