ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਮੇਤ ਅੰਤਰਰਾਸ਼ਟਰੀ ਨਸ਼ਾ ਤਸਕਰ ਕਾਬੂ
05/19/2023 6:00:09 PM

ਅੰਮ੍ਰਿਤਸਰ (ਨੀਰਜ,ਬਿਊਰੋ)- ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਦੌਰਾਨ ਅੰਤਰਰਾਸ਼ਟਰੀ ਨਸ਼ਾ ਤੱਸਕਰ ਪਾਸੋਂ ਭਾਰੀ ਮਾਤਰਾ 'ਚ 02 ਕਿਲੋ 600 ਗ੍ਰਾਮ ਹੈਰੋਇਨ, 01 ਕਿੱਲੋ 950 ਗ੍ਰਾਮ ਨਸ਼ੀਲਾ ਪਾਊਡਰ, 07 ਲੱਖ 40 ਹਜ਼ਾਰ ਡਰੱਗ ਮਨੀ, 01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਤੇ 05 ਜ਼ਿੰਦਾ ਰੋਂਦ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ
ਪੁਲਸ ਪਾਰਟੀ ਏ.ਐੱਸ.ਆਈ ਮਨਜਿੰਦਰ ਸਿੰਘ ਸਮੇਤ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ 100 ਫੁੱਟੀ ਰੋਡ ਤੋਂ ਮਿਤੀ 16-05-2023 ਨੂੰ ਮੁਲਜ਼ਮ ਜੋਬਨਜੀਤ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ 'ਚ ਪੇਸ਼ ਕਰਕੇ 03 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਮੁਲਜ਼ਮ ਤੋਂ ਪੁੱਛ-ਗਿੱਛ ਕਰਨ 'ਤੇ ਉਸ ਦੇ ਦੋਸਤ ਦੀ ਰਿਹਾਇਸ਼ ਮਕਾਨ ਪਿੰਡ ਚੀਮਾ ਕਲਾਂ ਜ਼ਿਲ੍ਹਾ ਤਰਨ ਤਾਰਨ 'ਚੋਂ 02 ਕਿੱਲੋ 400 ਗ੍ਰਾਮ ਹੈਰੋਇਨ, 01 ਕਿੱਲੋ 950 ਗ੍ਰਾਮ ਨਸ਼ੀਲਾ ਪਾਊਡਰ, 07 ਲੱਖ 40 ਹਜ਼ਾਰ ਰੁਪਏ (ਡਰੱਗ ਮਨੀ) ਅਤੇ 01 ਪਿਸਟਲ 32 ਬੋਰ ਸਮੇਤ ਮੈਗਜੀਨ 05 ਰੋਂਦ ਜ਼ਿੰਦਾ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ
ਪੁਲਸ ਨੇ ਦੱਸਿਆ ਗ੍ਰਿਫ਼ਤਾਰ ਮੁਲਜ਼ਮ ਜੋਬਨਜੀਤ ਸਿੰਘ ਦੇ ਪਾਕਿਸਤਾਨ 'ਚ ਬੈਠੇ ਨਸ਼ਾ ਤੱਸਕਰਾਂ ਨਾਲ ਫੋਨ ਰਾਂਹੀ ਸੰਪਰਕ ਸੀ ਤੇ ਹੈਰੋਈਨ ਦੀ ਖ਼ੇਪ ਇਸਨੇ ਡਰੋਨ ਰਾਂਹੀ ਪਿੰਡ ਭਰੋਪਾਲ, ਥਾਣਾ ਘਰਿੰਡਾ ਦੇ ਏਰੀਆ ਤੋਂ ਲਈ ਸੀ ਤੇ ਅੱਗੇ ਸਪਲਾਈ ਕਰਦਾ ਸੀ। ਪੁਲਸ ਦਾ ਕਹਿਣਾ ਹੈ ਕਿ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।