ਬਟਾਲਾ ਦੇ ਕਾਲਜ ''ਚ ਹੋਈ ਇੰਟਰਨੈਸ਼ਨਲ ਪੰਜਾਬੀ ਕਾਨਫਰੰਸ

02/25/2019 5:54:34 PM

ਗੁਰਦਾਸਪੁਰ (ਗੁਰਪ੍ਰੀਤ) - ਜ਼ਿਲਾ ਗੁਰਦਾਸਪੁਰ ਦੇ ਬਟਾਲਾ 'ਚ ਅੱਜ ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਬੈਰਿੰਗ ਕਾਲਜ 'ਚ ਕਰਵਾਈ ਗਈ, ਜਿਸ 'ਚ ਪੰਜਾਬੀ ਦੇ ਪ੍ਰਸਿੱਧ ਕਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸਮਾਜ ਸੇਵੀ ਅਤੇ ਸੰਸਥਾਪਕ ਪੰਜਾਬੀ ਭਵਨ ਸਰੀ, ਕੈਨੇਡਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਾਮਲ ਕਵੀਆਂ ਨੇ ਕਿਹਾ ਕਿ ਇਸ ਕਾਨਫਰੰਸ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਾਹਿਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੇ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਾਇਮ ਰੱਖਿਆ ਹੋਇਆ ਹੈ ਅਤੇ ਉਥੋਂ ਦੀ ਨੌਜਵਾਨ ਪੀੜ੍ਹੀ ਵੀ ਇਸ ਭਾਸ਼ਾ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਦੁੱਖ ਵਾਲੀ ਗੱਲ ਤਾਂ ਇਹ ਹੈ ਕਿ ਪੰਜਾਬ 'ਚ ਨੌਜਵਾਨ ਪੀੜ੍ਹੀ ਪੰਜਾਬੀ ਤੋਂ ਦੂਰ ਹੋ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜ ਕੇ ਰੱਖਣਾ ਚਾਹੀਦਾ ਹੈ।


rajwinder kaur

Content Editor

Related News