ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਮਨਾਇਆ ਅੰਤਰ-ਰਾਸ਼ਟਰੀ ਯੋਗ ਦਿਵਸ

Saturday, Jun 21, 2025 - 01:06 PM (IST)

ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਮਨਾਇਆ ਅੰਤਰ-ਰਾਸ਼ਟਰੀ ਯੋਗ ਦਿਵਸ

ਡੇਰਾ ਬਾਬਾ ਨਾਨਕ/ਗੁਰਦਾਸਪੁਰ (ਹਰਮਨ)- "ਸੀ ਐੱਮ ਦੀ ਯੋਗਸ਼ਾਲਾ" ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੈਂਡ ਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਅੱਜ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਵਿਖੇ ਇੱਕ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ। ਇਸ ਯੋਗਾ ਕੈਂਪ ਵਿੱਚ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ ਤੋਂ ਇਲਾਵਾ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀ ਮੈਨੇਜਰ ਸੰਦੀਪ ਮਹਾਜਨ, ਮਨਜੀਤ ਸਿੰਘ, ਬੀ.ਐੱਸ.ਐੱਫ ਸਹਾਇਕ ਕਮਾਂਡਰ ਰਾਹੁਲ, ਇਮੀਗਰੇਸ਼ਨ ਅਧਿਕਾਰੀ ਪਿਯੂਸ਼ ਤ੍ਰਿਪਾਠੀ ਅਤੇ ਬੀ.ਐੱਸ.ਐੱਫ. ਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ। ਇਸ ਯੋਗ ਕੈਂਪ ਦੌਰਾਨ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗਾ ਮਾਹਿਰ ਟਰੇਨਰਾਂ ਵੱਲੋਂ ਯੋਗਾ ਦੇ ਵੱਖ-ਵੱਖ ਆਸਣ ਦਾ ਅਭਿਆਸ ਕਰਵਾਇਆ ਗਿਆ ਅਤੇ ਨਾਲ ਹੀ ਦੱਸਿਆ ਗਿਆ ਕਿ ਕਿਸ ਯੋਗ ਆਸਣ ਦੇ ਕੀ ਲਾਭ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ

ਇਸ ਮੌਕੇ ਗੱਲਬਾਤ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਪੂਰੀ ਦੁਨੀਆ ਵਿੱਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਕਿ ਹਰ ਇੱਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇੱਕੋ-ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News