ਨਸ਼ੇ 'ਚ ਟੱਲੀ ਪੰਜਾਬ ਪੁਲਸ ਮੁਲਾਜ਼ਮ ਦਾ ਕਾਰਾ, ਟਰੈਕਟਰ ਸਵਾਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਕੀਤਾ ਹਾਈ ਵੋਲਟੇਜ਼ ਡਰਾਮਾ

01/28/2023 3:32:05 PM

ਬਟਾਲਾ/ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਦੇ ਜੀ.ਟੀ. ਰੋਡ 'ਤੇ ਅੱਜ ਉਸ ਵੇਲੇ ਹੰਗਾਮਾ ਹੋਇਆ ਜਦੋਂ ਪੁਲਸ ਮੁਲਾਜ਼ਮ ਆਪਣੀ ਨਿੱਜੀ ਗੱਡੀ 'ਚ ਆ ਰਿਹਾ ਸੀ ਤਾਂ ਉਸ ਵੱਲੋਂ ਗੱਡੀ ਬੇਕਾਬੂ ਹੋ ਗਈ ਅਤੇ ਗੱਡੀ ਪਹਿਲਾਂ ਟਰੈਕਟਰ-ਟਰਾਲੀ ਨਾਲ ਟਕਰਾਈ ਅਤੇ ਮੁੜ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾ ਜਾ ਵੱਜੀ। ਇਸ ਹਾਦਸੇ ਦੌਰਾਨ ਟਰੈਕਟਰ 'ਤੇ ਸਵਾਰ ਨੌਜਵਾਨ ਟਰੈਕਟਰ ਤੋਂ ਹੇਠਾਂ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ।

ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਚਾਲਕ ਨੇ ਪਤੀ-ਪਤਨੀ ਨੂੰ ਦਰੜਿਆ

ਜਦੋਂ ਗੱਡੀ ਚਾਲਾਕ ਨੂੰ ਸਥਾਨਕ ਲੋਕਾਂ ਨੇ ਰੋਕਿਆ ਤਾਂ ਉਹ ਗੱਡੀ ਚਾਲਕ ਇਕ ਪੁਲਸ ਮੁਲਾਜ਼ਮ ਸੀ, ਜੋ ਨਸ਼ੇ 'ਚ ਧੁੱਤ ਸੀ। ਪੁਲਸ ਮੁਲਾਜ਼ਮ ਆਪਣਾ ਸਰਕਾਰੀ ਅਸਲਾ ਗੱਡੀ 'ਚ ਛੱਡ ਸੜਕ 'ਤੇ ਆ ਹੰਗਾਮਾ ਕਰਨ ਲੱਗ ਪਿਆ ਅਤੇ ਉਸ ਦੀ ਗੱਡੀ 'ਚੋਂ ਸ਼ਰਾਬ ਦੀ ਬੋਤਲ ਵੀ ਮਿਲੀ। ਇਸ ਸਭ ਦੇਖਣ ਤੋਂ ਬਾਅਦ ਸਥਾਨਕ ਲੋਕਾਂ ਵਲੋਂ ਇਸ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ।

PunjabKesari

ਇਹ ਵੀ ਪੜ੍ਹੋ- ਪਤਨੀ ਕਰਦੀ ਸੀ ਰੋਜ਼ ਕਲੇਸ਼, ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਉੱਥੇ ਹੀ ਇਕ ਟਰੈਕਟਰ ਚਾਲਕ ਨੇ ਦੱਸਿਆ ਕਿ ਉਹ ਆਪਣੀ ਸਾਈਡ 'ਤੇ ਜਾ ਰਹੇ ਸਨ ਕਿ ਅਚਾਨਕ ਇਕ ਗੱਡੀ ਨੇ ਆ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਟਰੈਕਟਰ 'ਤੇ ਸਵਾਰ ਨੌਜਵਾਨ ਥੱਲੇ ਡਿੱਗ ਕੇ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਉਨ੍ਹਾਂ ਦੇ ਟਰੈਕਟਰ ਦਾ ਵੀ ਕਾਫ਼ੀ ਨੁਕਸਾਨ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਗੱਡੀ ਚਲਾ ਰਹੇ ਪੁਲਸ ਮੁਲਾਜ਼ਮ ਜੋ ਸ਼ਰਾਬ ਦੇ ਨਸ਼ੇ 'ਚ ਸੀ, ਉਹ ਉਨ੍ਹਾਂ ਨੂੰ ਧਮਕੀਆਂ ਦੇਣ ਲੱਗ ਪਿਆ। ਇਹ ਸਭ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜਿਆ, ਉੱਥੇ ਹੀ ਪੁਲਸ ਨੂੰ ਵੀ ਇਸ ਸਭ ਦੀ ਸੂਚਨਾ ਦਿੱਤੀ। ਬਟਾਲਾ ਪੁਲਸ ਦੇ ਪੀਸੀਆਰ ਦੇ ਮੁਲਾਜ਼ਮਾਂ ਵਲੋਂ ਮੌਕੇ 'ਤੇ ਪਹੁੰਚ ਉਕਤ ਨਸ਼ੇ 'ਚ ਧੁੱਤ ਪੁਲਸ ਮੁਲਾਜ਼ਮ ਨੂੰ ਆਪਣੇ ਨਾਲ ਲੈ ਗਏ। 

ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ, ਨਸ਼ੇ ਦੀ ਓਵਰਡੋਜ਼ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News