ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਸੱਦਾ ਪੱਤਰ
Thursday, Oct 22, 2026 - 10:33 AM (IST)
ਅੰਮ੍ਰਿਤਸਰ (ਸਰਬਜੀਤ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ’ਚ ਸੰਗਤਾਂ ਅਤੇ ਵੱਖ-ਵੱਖ ਸੰਸਥਾਵਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਅਤੇ ਹੋਰ ਅਧਿਕਾਰੀਆਂ ਵੱਲੋਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਇਸ ਮੌਕੇ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇ ਅਤੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਅਥਾਹ ਸ਼ਰਧਾ ਅਤੇ ਉਤਸ਼ਾਹ ਦਾ ਦਿਹਾੜਾ ਹੈ। ਇਸ ਪਾਵਨ ਮੌਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਅਤੇ ਗੁਰਬਾਣੀ ਨਾਲ ਜੁੜਨ ਦਾ ਯਤਨ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਕਾਸ਼ ਗੁਰਪੁਰਬ ਸਮਾਗਮਾਂ ’ਚ ਸ਼ਾਮਲ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ ਅਤੇ ਧਾਰਮਿਕ ਸਮਾਗਮਾਂ ਨੂੰ ਸਫ਼ਲ ਬਣਾਉਣ ’ਚ ਸਹਿਯੋਗ ਦੇਣ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
